2 ਰਾਜਿਆਂ 14

ਇਹ ਉਹੀ ਸੀ ਜਿਸਨੇ ਅਮਸਯਾਹ ਦੇ ਮਰਨ ਅਤੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਣ ਤੋਂ ਬਾਅਦ ਏਲਾਥ ਨੂੰ ਦੁਬਾਰਾ ਬਣਾਇਆ ਅਤੇ ਇਸਨੂੰ ਯਹੂਦਾਹ ਵਿੱਚ ਮੁੜ ਸਥਾਪਿਤ ਕੀਤਾ।

2 Kings 14:22 (UKJV) He built Elath, and restored it to Judah, after that the king slept with his fathers.

20ਉਸਨੂੰ ਘੋੜੇ ਉੱਤੇ ਵਾਪਸ ਲਿਆਂਦਾ ਗਿਆ ਅਤੇ ਯੇਰੂਸ਼ਲੇਮ ਵਿੱਚ ਦਾਵੀਦ ਦੇ ਸ਼ਹਿਰ ਵਿੱਚ ਉਸਦੇ ਪੁਰਖਿਆਂ ਦੇ ਨਾਲ ਦਫ਼ਨਾਇਆ ਗਿਆ।

21ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਜਿਹੜਾ ਸੋਲਾਂ ਸਾਲਾਂ ਦਾ ਸੀ, ਲੈ ਲਿਆ ਅਤੇ ਉਸ ਨੂੰ ਉਹ ਦੇ ਪਿਤਾ ਅਮਾਜ਼ਯਾਹ ਦੀ ਥਾਂ ਰਾਜਾ ਬਣਾਇਆ।

22ਇਹ ਉਹੀ ਸੀ ਜਿਸਨੇ ਅਮਸਯਾਹ ਦੇ ਮਰਨ ਅਤੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਣ ਤੋਂ ਬਾਅਦ ਏਲਾਥ ਨੂੰ ਦੁਬਾਰਾ ਬਣਾਇਆ ਅਤੇ ਇਸਨੂੰ ਯਹੂਦਾਹ ਵਿੱਚ ਮੁੜ ਸਥਾਪਿਤ ਕੀਤਾ।

23ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਾਜ਼ਯਾਹ ਦੇ ਪੰਦਰਵੇਂ ਸਾਲ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।

24ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਕਿਸੇ ਵੀ ਪਾਪ ਤੋਂ ਪਿੱਛੇ ਨਹੀਂ ਹਟਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.