2 ਰਾਜਿਆਂ 14

ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਾਜ਼ਯਾਹ ਦੇ ਪੰਦਰਵੇਂ ਸਾਲ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।

2 Kings 14:23 (UKJV) In the fifteenth year of Amaziah the son of Joash king of Judah Jeroboam the son of Joash king of Israel began to reign in Samaria, and reigned forty and one years.

21ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਜਿਹੜਾ ਸੋਲਾਂ ਸਾਲਾਂ ਦਾ ਸੀ, ਲੈ ਲਿਆ ਅਤੇ ਉਸ ਨੂੰ ਉਹ ਦੇ ਪਿਤਾ ਅਮਾਜ਼ਯਾਹ ਦੀ ਥਾਂ ਰਾਜਾ ਬਣਾਇਆ।

22ਇਹ ਉਹੀ ਸੀ ਜਿਸਨੇ ਅਮਸਯਾਹ ਦੇ ਮਰਨ ਅਤੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਣ ਤੋਂ ਬਾਅਦ ਏਲਾਥ ਨੂੰ ਦੁਬਾਰਾ ਬਣਾਇਆ ਅਤੇ ਇਸਨੂੰ ਯਹੂਦਾਹ ਵਿੱਚ ਮੁੜ ਸਥਾਪਿਤ ਕੀਤਾ।

23ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਾਜ਼ਯਾਹ ਦੇ ਪੰਦਰਵੇਂ ਸਾਲ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।

24ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਕਿਸੇ ਵੀ ਪਾਪ ਤੋਂ ਪਿੱਛੇ ਨਹੀਂ ਹਟਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

25ਇਹ ਉਹੀ ਸੀ ਜਿਸ ਨੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਬਚਨ ਦੇ ਅਨੁਸਾਰ ਲੇਬੋ ਹਮਾਥ ਤੋਂ ਲੈ ਕੇ ਮ੍ਰਿਤ ਸਾਗਰ ਤੱਕ ਇਸਰਾਏਲ ਦੀਆਂ ਹੱਦਾਂ ਨੂੰ ਬਹਾਲ ਕੀਤਾ ਸੀ ਜੋ ਆਪਣੇ ਸੇਵਕ ਅਮਿੱਤਾਈ ਦੇ ਪੁੱਤਰ, ਗਾਥ ਹੇਫ਼ਰ ਦੇ ਨਬੀ, ਯੋਨਾਹ ਦੇ ਰਾਹੀਂ ਬੋਲਿਆ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.