2 ਰਾਜਿਆਂ 14

ਜਿੱਥੋਂ ਤੱਕ ਯਾਰਾਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੇ ਯੁੱਧ ਦੀਆਂ ਪ੍ਰਾਪਤੀਆਂ, ਜਿਸ ਵਿੱਚ ਉਸ ਨੇ ਦੰਮਿਸ਼ਕ ਅਤੇ ਹਮਾਥ, ਜੋ ਯਹੂਦਾਹ ਦੇ ਸਨ, ਇਸਰਾਏਲ ਲਈ ਕਿਵੇਂ ਮੁੜ ਪ੍ਰਾਪਤ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ?

2 Kings 14:28 (UKJV) Now the rest of the acts of Jeroboam, and all that he did, and his might, how he warred, and how he recovered Damascus, and Hamath, which belonged to Judah, for Israel, are they not written in the book of the chronicles of the kings of Israel?

26ਯਾਹਵੇਹ ਨੇ ਦੇਖਿਆ ਸੀ ਕਿ ਇਸਰਾਏਲ ਵਿੱਚ ਹਰ ਕੋਈ, ਭਾਵੇਂ ਉਹ ਗੁਲਾਮ ਹੋਵੇ ਜਾਂ ਅਜ਼ਾਦ, ਦੁੱਖ ਝੱਲ ਰਿਹਾ ਸੀ; ਪਰ ਉਹਨਾਂ ਦੀ ਮਦਦ ਕਰਨ ਵਾਲਾ ਕੋਈ ਨਹੀਂ ਸੀ।

27ਕਿਉਂਕਿ ਯਾਹਵੇਹ ਨੇ ਇਹ ਨਹੀਂ ਕਿਹਾ ਸੀ ਕਿ ਮੈਂ ਅਕਾਸ਼ ਦੇ ਹੇਠਾਂ ਤੋਂ ਇਸਰਾਏਲ ਦਾ ਨਾਮ ਮਿਟਾ ਦੇਵੇਗਾ, ਇਸ ਲਈ ਉਸਨੇ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੋਂ ਉਹਨਾਂ ਨੂੰ ਬਚਾਇਆ।

28ਜਿੱਥੋਂ ਤੱਕ ਯਾਰਾਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੇ ਯੁੱਧ ਦੀਆਂ ਪ੍ਰਾਪਤੀਆਂ, ਜਿਸ ਵਿੱਚ ਉਸ ਨੇ ਦੰਮਿਸ਼ਕ ਅਤੇ ਹਮਾਥ, ਜੋ ਯਹੂਦਾਹ ਦੇ ਸਨ, ਇਸਰਾਏਲ ਲਈ ਕਿਵੇਂ ਮੁੜ ਪ੍ਰਾਪਤ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ?

29ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ ਅਰਥਾਤ ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.