27ਕਿਉਂਕਿ ਯਾਹਵੇਹ ਨੇ ਇਹ ਨਹੀਂ ਕਿਹਾ ਸੀ ਕਿ ਮੈਂ ਅਕਾਸ਼ ਦੇ ਹੇਠਾਂ ਤੋਂ ਇਸਰਾਏਲ ਦਾ ਨਾਮ ਮਿਟਾ ਦੇਵੇਗਾ, ਇਸ ਲਈ ਉਸਨੇ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੋਂ ਉਹਨਾਂ ਨੂੰ ਬਚਾਇਆ।
28ਜਿੱਥੋਂ ਤੱਕ ਯਾਰਾਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਬਾਰੇ, ਉਸ ਨੇ ਜੋ ਕੁਝ ਕੀਤਾ ਅਤੇ ਉਸ ਦੇ ਯੁੱਧ ਦੀਆਂ ਪ੍ਰਾਪਤੀਆਂ, ਜਿਸ ਵਿੱਚ ਉਸ ਨੇ ਦੰਮਿਸ਼ਕ ਅਤੇ ਹਮਾਥ, ਜੋ ਯਹੂਦਾਹ ਦੇ ਸਨ, ਇਸਰਾਏਲ ਲਈ ਕਿਵੇਂ ਮੁੜ ਪ੍ਰਾਪਤ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ?
29ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ ਅਰਥਾਤ ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਸ ਤੋਂ ਬਾਅਦ ਰਾਜਾ ਬਣਿਆ।