2 ਰਾਜਿਆਂ 14

ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਪਰ ਫਿਰ ਵੀ ਆਪਣੇ ਪਿਤਾ ਦਾਵੀਦ ਵਾਂਗ ਨਹੀਂ। ਹਰ ਗੱਲ ਵਿੱਚ ਉਹ ਆਪਣੇ ਪਿਤਾ ਯੋਆਸ਼ ਦੀ ਮਿਸਾਲ ਉੱਤੇ ਚੱਲਿਆ।

2 Kings 14:3 (UKJV) And he did that which was right in the sight of the LORD, yet not like David his father: he did according to all things as Joash his father did.

1ਇਸਰਾਏਲ ਦੇ ਪਾਤਸ਼ਾਹ ਯੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਦੂਸਰੇ ਸਾਲ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਰਾਜ ਕਰਨ ਲੱਗਾ।

2ਜਦੋਂ ਉਹ ਪਾਤਸ਼ਾਹ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਹੋਅਦਾਨ ਸੀ। ਉਹ ਯੇਰੂਸ਼ਲੇਮ ਦੀ ਸੀ।

3ਉਸਨੇ ਉਹ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਪਰ ਫਿਰ ਵੀ ਆਪਣੇ ਪਿਤਾ ਦਾਵੀਦ ਵਾਂਗ ਨਹੀਂ। ਹਰ ਗੱਲ ਵਿੱਚ ਉਹ ਆਪਣੇ ਪਿਤਾ ਯੋਆਸ਼ ਦੀ ਮਿਸਾਲ ਉੱਤੇ ਚੱਲਿਆ।

4ਪਰ ਉੱਚੀਆਂ ਥਾਵਾਂ ਨੂੰ ਨਾ ਢਾਹਿਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ, ਅਤੇ ਧੂਪ ਧੁਖਾਉਂਦੇ ਰਹੇ।

5ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਸਦੇ ਹੱਥ ਵਿੱਚ ਮਜ਼ਬੂਤ ਹੋ ਗਿਆ, ਉਸਨੇ ਉਹਨਾਂ ਅਧਿਕਾਰੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਸਦੇ ਪਿਤਾ ਰਾਜੇ ਦਾ ਕਤਲ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.