2 ਰਾਜਿਆਂ 14

ਫਿਰ ਵੀ ਉਸਨੇ ਕਾਤਲਾਂ ਦੇ ਬੱਚਿਆਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ, ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਦੇ ਅਨੁਸਾਰ ਜਿੱਥੇ ਯਾਹਵੇਹ ਨੇ ਹੁਕਮ ਦਿੱਤਾ ਸੀ, “ਮਾਤਾ-ਪਿਤਾ ਆਪਣੇ ਬੱਚਿਆਂ ਦੀ ਥਾਂ ਨਾ ਮਾਰੇ ਜਾਣ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।”

2 Kings 14:6 (UKJV) But the children of the murderers he slew not: according unto that which is written in the book of the law of Moses, wherein the LORD commanded, saying, The fathers shall not be put to death for the children, nor the children be put to death for the fathers; but every man shall be put to death for his own sin.

4ਪਰ ਉੱਚੀਆਂ ਥਾਵਾਂ ਨੂੰ ਨਾ ਢਾਹਿਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ, ਅਤੇ ਧੂਪ ਧੁਖਾਉਂਦੇ ਰਹੇ।

5ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਸਦੇ ਹੱਥ ਵਿੱਚ ਮਜ਼ਬੂਤ ਹੋ ਗਿਆ, ਉਸਨੇ ਉਹਨਾਂ ਅਧਿਕਾਰੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਸਦੇ ਪਿਤਾ ਰਾਜੇ ਦਾ ਕਤਲ ਕੀਤਾ ਸੀ।

6ਫਿਰ ਵੀ ਉਸਨੇ ਕਾਤਲਾਂ ਦੇ ਬੱਚਿਆਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ, ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਦੇ ਅਨੁਸਾਰ ਜਿੱਥੇ ਯਾਹਵੇਹ ਨੇ ਹੁਕਮ ਦਿੱਤਾ ਸੀ, “ਮਾਤਾ-ਪਿਤਾ ਆਪਣੇ ਬੱਚਿਆਂ ਦੀ ਥਾਂ ਨਾ ਮਾਰੇ ਜਾਣ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।”

7ਉਹੀ ਸੀ ਜਿਸਨੇ ਲੂਣ ਦੀ ਘਾਟੀ ਵਿੱਚ ਦਸ ਹਜ਼ਾਰ ਅਦੋਮੀਆਂ ਨੂੰ ਹਰਾਇਆ ਅਤੇ ਲੜਾਈ ਵਿੱਚ ਸੇਲਾ ਉੱਤੇ ਕਬਜ਼ਾ ਕਰ ਲਿਆ, ਇਸ ਨੂੰ ਯਾਕਥਏਲ ਕਿਹਾ ਜਾਂਦਾ ਹੈ, ਇਹ ਨਾਮ ਅੱਜ ਤੱਕ ਹੈ।

8ਤਦ ਅਮਾਜ਼ਯਾਹ ਨੇ ਇਸਰਾਏਲ ਦੇ ਰਾਜੇ ਯੇਹੂ ਦੇ ਪੁੱਤਰ ਯਹੋਆਹਾਜ਼ ਦੇ ਪੁੱਤਰ ਯੋਆਸ਼ ਕੋਲ ਸੰਦੇਸ਼ਵਾਹਕ ਭੇਜੇ, “ਆਓ, ਅਸੀਂ ਇੱਕ ਦੂਸਰੇ ਨਾਲ ਆਹਮੋ-ਸਾਹਮਣੇ ਵੇਖੀਏ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.