2 ਰਾਜਿਆਂ 14

ਪਰ ਇਸਰਾਏਲ ਦੇ ਰਾਜੇ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ ਜਵਾਬ ਦਿੱਤਾ, “ਲਬਾਨੋਨ ਦੀ ਇੱਕ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਇੱਕ ਦਿਆਰ ਨੂੰ ਸੁਨੇਹਾ ਭੇਜਿਆ, ‘ਆਪਣੀ ਧੀ ਦਾ ਮੇਰੇ ਪੁੱਤਰ ਨਾਲ ਵਿਆਹ ਕਰ ਦੇ।’ ਤਦ ਲਬਾਨੋਨ ਵਿੱਚ ਇੱਕ ਜੰਗਲੀ ਜਾਨਵਰ ਉਸ ਦੇ ਕੋਲ ਦੀ ਲੰਘਿਆ ਅਤੇ ਉਸ ਨੇ ਉਸ ਕੰਡਿਆਲੇ ਨੂੰ ਪੈਰਾਂ ਹੇਠ ਮਿੱਧ ਦਿੱਤਾ।

2 Kings 14:9 (UKJV) And Jehoash the king of Israel sent to Amaziah king of Judah, saying, The thistle that was in Lebanon sent to the cedar that was in Lebanon, saying, Give your daughter to my son to wife: and there passed by a wild beast that was in Lebanon, and trode down the thistle.

7ਉਹੀ ਸੀ ਜਿਸਨੇ ਲੂਣ ਦੀ ਘਾਟੀ ਵਿੱਚ ਦਸ ਹਜ਼ਾਰ ਅਦੋਮੀਆਂ ਨੂੰ ਹਰਾਇਆ ਅਤੇ ਲੜਾਈ ਵਿੱਚ ਸੇਲਾ ਉੱਤੇ ਕਬਜ਼ਾ ਕਰ ਲਿਆ, ਇਸ ਨੂੰ ਯਾਕਥਏਲ ਕਿਹਾ ਜਾਂਦਾ ਹੈ, ਇਹ ਨਾਮ ਅੱਜ ਤੱਕ ਹੈ।

8ਤਦ ਅਮਾਜ਼ਯਾਹ ਨੇ ਇਸਰਾਏਲ ਦੇ ਰਾਜੇ ਯੇਹੂ ਦੇ ਪੁੱਤਰ ਯਹੋਆਹਾਜ਼ ਦੇ ਪੁੱਤਰ ਯੋਆਸ਼ ਕੋਲ ਸੰਦੇਸ਼ਵਾਹਕ ਭੇਜੇ, “ਆਓ, ਅਸੀਂ ਇੱਕ ਦੂਸਰੇ ਨਾਲ ਆਹਮੋ-ਸਾਹਮਣੇ ਵੇਖੀਏ।”

9ਪਰ ਇਸਰਾਏਲ ਦੇ ਰਾਜੇ ਯੋਆਸ਼ ਨੇ ਯਹੂਦਾਹ ਦੇ ਰਾਜੇ ਅਮਾਜ਼ਯਾਹ ਨੂੰ ਜਵਾਬ ਦਿੱਤਾ, “ਲਬਾਨੋਨ ਦੀ ਇੱਕ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਇੱਕ ਦਿਆਰ ਨੂੰ ਸੁਨੇਹਾ ਭੇਜਿਆ, ‘ਆਪਣੀ ਧੀ ਦਾ ਮੇਰੇ ਪੁੱਤਰ ਨਾਲ ਵਿਆਹ ਕਰ ਦੇ।’ ਤਦ ਲਬਾਨੋਨ ਵਿੱਚ ਇੱਕ ਜੰਗਲੀ ਜਾਨਵਰ ਉਸ ਦੇ ਕੋਲ ਦੀ ਲੰਘਿਆ ਅਤੇ ਉਸ ਨੇ ਉਸ ਕੰਡਿਆਲੇ ਨੂੰ ਪੈਰਾਂ ਹੇਠ ਮਿੱਧ ਦਿੱਤਾ।

10ਤੂੰ ਸੱਚਮੁੱਚ ਅਦੋਮ ਨੂੰ ਹਰਾਇਆ ਹੈ ਅਤੇ ਹੁਣ ਤੂੰ ਹੰਕਾਰੀ ਹੋ ਰਿਹਾ ਹੈ। ਤੇਰੀ ਜਿੱਤ ਵਿੱਚ ਸ਼ਾਨ ਹੈ, ਪਰ ਘਰ ਵਿੱਚ ਬੈਠ! ਤੂੰ ਕਿਉਂ ਆਪਣੇ ਲਈ ਅਤੇ ਯਹੂਦਾਹ ਵੀ ਲਈ ਮੁਸੀਬਤ ਨੂੰ ਛੇੜਦਾ ਅਤੇ ਡਿੱਗਦਾ ਹੈ?”

11ਪਰ ਅਮਾਜ਼ਯਾਹ ਨੇ ਨਾ ਸੁਣੀ, ਇਸ ਲਈ ਇਸਰਾਏਲ ਦੇ ਰਾਜਾ ਯੋਆਸ਼ ਨੇ ਹਮਲਾ ਕਰ ਦਿੱਤਾ। ਉਹ ਅਤੇ ਯਹੂਦਾਹ ਦਾ ਰਾਜਾ ਅਮਾਜ਼ਯਾਹ ਯਹੂਦਾਹ ਵਿੱਚ ਬੈਥ-ਸ਼ੇਮੇਸ਼ ਵਿੱਚ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.