2 ਰਾਜਿਆਂ 15

ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਜ਼ਕਰਯਾਹ ਦੇ ਵਿਰੁੱਧ ਸਾਜ਼ਿਸ਼ ਰਚੀ। ਉਸ ਨੇ ਲੋਕਾਂ ਦੇ ਸਾਹਮਣੇ ਉਸ ਉੱਤੇ ਹਮਲਾ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣ ਗਿਆ।

2 Kings 15:10 (UKJV) And Shallum the son of Jabesh conspired against him, and stroke him before the people, and slew him, and reigned in his position.

8ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਅਠੱਤੀਵੇਂ ਵਰ੍ਹੇ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਛੇ ਮਹੀਨੇ ਰਾਜ ਕੀਤਾ।

9ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੂਰਵਜਾਂ ਨੇ ਕੀਤੀ ਸੀ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

10ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਜ਼ਕਰਯਾਹ ਦੇ ਵਿਰੁੱਧ ਸਾਜ਼ਿਸ਼ ਰਚੀ। ਉਸ ਨੇ ਲੋਕਾਂ ਦੇ ਸਾਹਮਣੇ ਉਸ ਉੱਤੇ ਹਮਲਾ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣ ਗਿਆ।

11ਜ਼ਕਰਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

12ਇਸ ਲਈ ਯੇਹੂ ਨੂੰ ਬੋਲੇ ਗਏ ਯਾਹਵੇਹ ਦੇ ਬਚਨ ਪੂਰੇ ਹੋਏ, “ਤੇਰੀ ਸੰਤਾਨ ਚੌਥੀ ਪੀੜ੍ਹੀ ਤੱਕ ਇਸਰਾਏਲ ਦੇ ਸਿੰਘਾਸਣ ਉੱਤੇ ਬੈਠੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.