11ਜ਼ਕਰਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।
12ਇਸ ਲਈ ਯੇਹੂ ਨੂੰ ਬੋਲੇ ਗਏ ਯਾਹਵੇਹ ਦੇ ਬਚਨ ਪੂਰੇ ਹੋਏ, “ਤੇਰੀ ਸੰਤਾਨ ਚੌਥੀ ਪੀੜ੍ਹੀ ਤੱਕ ਇਸਰਾਏਲ ਦੇ ਸਿੰਘਾਸਣ ਉੱਤੇ ਬੈਠੇਗੀ।”
13ਯਾਬੇਸ਼ ਦਾ ਪੁੱਤਰ ਸ਼ੱਲੂਮ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਉੱਨਤਾਲੀਵੇਂ ਵਰ੍ਹੇ ਵਿੱਚ ਰਾਜ ਕਰਨ ਲੱਗਾ ਅਤੇ ਉਸਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ।
14ਤਦ ਗਾਦੀ ਦਾ ਪੁੱਤਰ ਮੇਨਹੇਮ ਤਿਰਜ਼ਾਹ ਤੋਂ ਸਾਮਰਿਯਾ ਨੂੰ ਗਿਆ। ਉਸ ਨੇ ਸਾਮਰਿਯਾ ਵਿੱਚ ਯਾਬੇਸ਼ ਦੇ ਪੁੱਤਰ ਸ਼ੱਲੂਮ ਉੱਤੇ ਹਮਲਾ ਕੀਤਾ, ਉਸ ਨੂੰ ਮਾਰ ਦਿੱਤਾ ਅਤੇ ਉਸ ਦੇ ਬਾਅਦ ਪਾਤਸ਼ਾਹ ਬਣਿਆ।
15ਸ਼ੱਲੂਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਉਸ ਨੇ ਜਿਸ ਸਾਜ਼ਿਸ਼ ਦੀ ਅਗਵਾਈ ਕੀਤੀ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।