2 ਰਾਜਿਆਂ 15

ਉਸ ਸਮੇਂ ਮੇਨਹੇਮ ਨੇ ਤਿਰਜ਼ਾਹ ਤੋਂ ਸ਼ੁਰੂ ਹੋ ਕੇ ਤਿਫ਼ਸਾਹ ਅਤੇ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਉੱਤੇ ਹਮਲਾ ਕੀਤਾ ਕਿਉਂਕਿ ਉਹਨਾਂ ਨੇ ਆਪਣੇ ਦਰਵਾਜ਼ੇ ਖੋਲ੍ਹਣ ਤੋਂ ਇਨਕਾਰ ਕੀਤਾ ਸੀ। ਉਸ ਨੇ ਤਿਫ਼ਸਾਹ ਨੂੰ ਬਰਖਾਸਤ ਕਰ ਦਿੱਤਾ ਅਤੇ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।

2 Kings 15:16 (UKJV) Then Menahem stroke Tiphsah, and all that were therein, and the coasts thereof from Tirzah: because they opened not to him, therefore he stroke it; and all the women therein that were with child he ripped up.

14ਤਦ ਗਾਦੀ ਦਾ ਪੁੱਤਰ ਮੇਨਹੇਮ ਤਿਰਜ਼ਾਹ ਤੋਂ ਸਾਮਰਿਯਾ ਨੂੰ ਗਿਆ। ਉਸ ਨੇ ਸਾਮਰਿਯਾ ਵਿੱਚ ਯਾਬੇਸ਼ ਦੇ ਪੁੱਤਰ ਸ਼ੱਲੂਮ ਉੱਤੇ ਹਮਲਾ ਕੀਤਾ, ਉਸ ਨੂੰ ਮਾਰ ਦਿੱਤਾ ਅਤੇ ਉਸ ਦੇ ਬਾਅਦ ਪਾਤਸ਼ਾਹ ਬਣਿਆ।

15ਸ਼ੱਲੂਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਉਸ ਨੇ ਜਿਸ ਸਾਜ਼ਿਸ਼ ਦੀ ਅਗਵਾਈ ਕੀਤੀ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।

16ਉਸ ਸਮੇਂ ਮੇਨਹੇਮ ਨੇ ਤਿਰਜ਼ਾਹ ਤੋਂ ਸ਼ੁਰੂ ਹੋ ਕੇ ਤਿਫ਼ਸਾਹ ਅਤੇ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਉੱਤੇ ਹਮਲਾ ਕੀਤਾ ਕਿਉਂਕਿ ਉਹਨਾਂ ਨੇ ਆਪਣੇ ਦਰਵਾਜ਼ੇ ਖੋਲ੍ਹਣ ਤੋਂ ਇਨਕਾਰ ਕੀਤਾ ਸੀ। ਉਸ ਨੇ ਤਿਫ਼ਸਾਹ ਨੂੰ ਬਰਖਾਸਤ ਕਰ ਦਿੱਤਾ ਅਤੇ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।

17ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਉੱਨਤਾਲੀਵੇਂ ਸਾਲ, ਗਾਦੀ ਦਾ ਪੁੱਤਰ ਮੇਨਹੇਮ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।

18ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ। ਆਪਣੇ ਪੂਰੇ ਰਾਜ ਦੌਰਾਨ ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਹੀਂ ਮੋੜਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.