2 ਰਾਜਿਆਂ 15

ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ। ਆਪਣੇ ਪੂਰੇ ਰਾਜ ਦੌਰਾਨ ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਹੀਂ ਮੋੜਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

2 Kings 15:18 (UKJV) And he did that which was evil in the sight of the LORD: he departed not all his days from the sins of Jeroboam the son of Nebat, who made Israel to sin.

16ਉਸ ਸਮੇਂ ਮੇਨਹੇਮ ਨੇ ਤਿਰਜ਼ਾਹ ਤੋਂ ਸ਼ੁਰੂ ਹੋ ਕੇ ਤਿਫ਼ਸਾਹ ਅਤੇ ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ ਸਾਰੇ ਲੋਕਾਂ ਉੱਤੇ ਹਮਲਾ ਕੀਤਾ ਕਿਉਂਕਿ ਉਹਨਾਂ ਨੇ ਆਪਣੇ ਦਰਵਾਜ਼ੇ ਖੋਲ੍ਹਣ ਤੋਂ ਇਨਕਾਰ ਕੀਤਾ ਸੀ। ਉਸ ਨੇ ਤਿਫ਼ਸਾਹ ਨੂੰ ਬਰਖਾਸਤ ਕਰ ਦਿੱਤਾ ਅਤੇ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।

17ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਉੱਨਤਾਲੀਵੇਂ ਸਾਲ, ਗਾਦੀ ਦਾ ਪੁੱਤਰ ਮੇਨਹੇਮ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।

18ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ। ਆਪਣੇ ਪੂਰੇ ਰਾਜ ਦੌਰਾਨ ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਹੀਂ ਮੋੜਿਆ, ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।

19ਤਦ ਅੱਸ਼ੂਰ ਦੇ ਰਾਜੇ ਪੂਲ ਨੇ ਦੇਸ਼ ਉੱਤੇ ਹਮਲਾ ਕੀਤਾ, ਅਤੇ ਮੇਨਹੇਮ ਨੇ ਉਸ ਨੂੰ ਇੱਕ ਹਜ਼ਾਰ ਤੋਲਾ ਚਾਂਦੀ ਦਿੱਤੀ ਤਾਂ ਜੋ ਉਸਦਾ ਸਮਰਥਨ ਪ੍ਰਾਪਤ ਕੀਤਾ ਜਾ ਸਕੇ ਅਤੇ ਰਾਜ ਉੱਤੇ ਆਪਣੀ ਪਕੜ ਮਜ਼ਬੂਤ ਹੋ ਸਕੇ।

20ਮੇਨਹੇਮ ਨੇ ਇਹ ਪੈਸਾ ਇਸਰਾਏਲ ਤੋਂ ਵਸੂਲਿਆ। ਹਰ ਅਮੀਰ ਵਿਅਕਤੀ ਨੂੰ ਅੱਸ਼ੂਰ ਦੇ ਰਾਜੇ ਨੂੰ ਦੇਣ ਲਈ ਪੰਜਾਹ ਸ਼ੈਕੇਲ ਚਾਂਦੀ ਦਾਨ ਕਰਨੀ ਪੈਂਦੀ ਸੀ। ਇਸ ਲਈ ਅੱਸ਼ੂਰ ਦਾ ਰਾਜਾ ਪਿੱਛੇ ਹਟ ਗਿਆ ਅਤੇ ਉਸ ਦੇਸ਼ ਵਿੱਚ ਨਾ ਠਹਿਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.