1ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਸਤਾਈਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਅਮਾਜ਼ਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।
2ਜਦੋਂ ਉਹ ਰਾਜਾ ਬਣਿਆ ਤਾਂ ਉਹ ਸੋਲਾਂ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ ਅਤੇ ਉਹ ਯੇਰੂਸ਼ਲੇਮ ਤੋਂ ਸੀ।
3ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਜਿਵੇਂ ਉਸਦੇ ਪਿਤਾ ਅਮਾਜ਼ਯਾਹ ਨੇ ਕੀਤਾ ਸੀ।
4ਪਰ ਉੱਚੀਆਂ ਥਾਵਾਂ ਨੂੰ ਨਾ ਢਾਹਿਆ ਨਾ ਗਿਆ, ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।