21ਮੇਨਹੇਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆ ਹੋਈਆ ਹਨ?
22ਮੇਨਹੇਮ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਪਕਹਯਾਹ ਉਸ ਤੋਂ ਬਾਅਦ ਰਾਜਾ ਬਣਿਆ।
23ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਪੰਜਾਹਵੇਂ ਵਰ੍ਹੇ ਵਿੱਚ ਮੇਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਦੋ ਸਾਲ ਰਾਜ ਕੀਤਾ।
24ਪਕਹਯਾਹ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
25ਉਸ ਦੇ ਮੁਖੀਆਂ ਵਿੱਚੋਂ ਇੱਕ ਰਮਲਯਾਹ ਦੇ ਪੁੱਤਰ ਪੇਕਾਹ ਨੇ ਉਹ ਦੇ ਵਿਰੁੱਧ ਸਾਜ਼ਿਸ਼ ਰਚੀ। ਗਿਲਆਦ ਦੇ ਪੰਜਾਹ ਆਦਮੀਆਂ ਨੂੰ ਆਪਣੇ ਨਾਲ ਲੈ ਕੇ, ਉਸ ਨੇ ਪਕਹਯਾਹ ਨੂੰ ਅਰਗੋਬ ਅਤੇ ਅਰੀਏਹ ਦੇ ਨਾਲ ਸਾਮਰਿਯਾ ਦੇ ਸ਼ਾਹੀ ਮਹਿਲ ਦੇ ਕਿਲੇ ਵਿੱਚ ਮਾਰ ਦਿੱਤਾ। ਇਸ ਲਈ ਪੇਕਾਹ ਨੇ ਪਕਹਯਾਹ ਨੂੰ ਮਾਰ ਦਿੱਤਾ ਅਤੇ ਉਸਦੇ ਬਾਅਦ ਪਾਤਸ਼ਾਹ ਬਣਿਆ।