2 ਰਾਜਿਆਂ 15

ਉਸ ਦੇ ਮੁਖੀਆਂ ਵਿੱਚੋਂ ਇੱਕ ਰਮਲਯਾਹ ਦੇ ਪੁੱਤਰ ਪੇਕਾਹ ਨੇ ਉਹ ਦੇ ਵਿਰੁੱਧ ਸਾਜ਼ਿਸ਼ ਰਚੀ। ਗਿਲਆਦ ਦੇ ਪੰਜਾਹ ਆਦਮੀਆਂ ਨੂੰ ਆਪਣੇ ਨਾਲ ਲੈ ਕੇ, ਉਸ ਨੇ ਪਕਹਯਾਹ ਨੂੰ ਅਰਗੋਬ ਅਤੇ ਅਰੀਏਹ ਦੇ ਨਾਲ ਸਾਮਰਿਯਾ ਦੇ ਸ਼ਾਹੀ ਮਹਿਲ ਦੇ ਕਿਲੇ ਵਿੱਚ ਮਾਰ ਦਿੱਤਾ। ਇਸ ਲਈ ਪੇਕਾਹ ਨੇ ਪਕਹਯਾਹ ਨੂੰ ਮਾਰ ਦਿੱਤਾ ਅਤੇ ਉਸਦੇ ਬਾਅਦ ਪਾਤਸ਼ਾਹ ਬਣਿਆ।

2 Kings 15:25 (UKJV) But Pekah the son of Remaliah, a captain of his, conspired against him, and stroke him in Samaria, in the palace of the king's house, with Argob and Arieh, and with him fifty men of the Gileadites: and he killed him, and reigned in his room.

23ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਪੰਜਾਹਵੇਂ ਵਰ੍ਹੇ ਵਿੱਚ ਮੇਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਦੋ ਸਾਲ ਰਾਜ ਕੀਤਾ।

24ਪਕਹਯਾਹ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।

25ਉਸ ਦੇ ਮੁਖੀਆਂ ਵਿੱਚੋਂ ਇੱਕ ਰਮਲਯਾਹ ਦੇ ਪੁੱਤਰ ਪੇਕਾਹ ਨੇ ਉਹ ਦੇ ਵਿਰੁੱਧ ਸਾਜ਼ਿਸ਼ ਰਚੀ। ਗਿਲਆਦ ਦੇ ਪੰਜਾਹ ਆਦਮੀਆਂ ਨੂੰ ਆਪਣੇ ਨਾਲ ਲੈ ਕੇ, ਉਸ ਨੇ ਪਕਹਯਾਹ ਨੂੰ ਅਰਗੋਬ ਅਤੇ ਅਰੀਏਹ ਦੇ ਨਾਲ ਸਾਮਰਿਯਾ ਦੇ ਸ਼ਾਹੀ ਮਹਿਲ ਦੇ ਕਿਲੇ ਵਿੱਚ ਮਾਰ ਦਿੱਤਾ। ਇਸ ਲਈ ਪੇਕਾਹ ਨੇ ਪਕਹਯਾਹ ਨੂੰ ਮਾਰ ਦਿੱਤਾ ਅਤੇ ਉਸਦੇ ਬਾਅਦ ਪਾਤਸ਼ਾਹ ਬਣਿਆ।

26ਪਕਹਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।

27ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪੇਕਾਹ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਵੀਹ ਸਾਲ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.