28ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੰਮ ਕੀਤਾ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
29ਇਸਰਾਏਲ ਦੇ ਪਾਤਸ਼ਾਹ ਪੇਕਾਹ ਦੇ ਸਮੇਂ ਵਿੱਚ ਅੱਸ਼ੂਰ ਦਾ ਰਾਜਾ ਤਿਗਲਥ-ਪਿਲਸਰ ਆਇਆ ਅਤੇ ਇਜੋਨ, ਆਬੇਲ ਬੈਥ ਮਾਕਾਹ, ਯਾਨੋਆਹ, ਕਾਦੇਸ਼ ਅਤੇ ਹਾਜ਼ੋਰ ਨੂੰ ਲੈ ਲਿਆ। ਉਸ ਨੇ ਨਫ਼ਤਾਲੀ ਦੀ ਸਾਰੀ ਧਰਤੀ ਸਮੇਤ ਗਿਲਆਦ ਅਤੇ ਗਲੀਲ ਨੂੰ ਲੈ ਲਿਆ ਅਤੇ ਲੋਕਾਂ ਨੂੰ ਅੱਸ਼ੂਰ ਭੇਜ ਦਿੱਤਾ।
30ਤਦ ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪੇਕਾਹ ਦੇ ਵਿਰੁੱਧ ਸਾਜ਼ਿਸ਼ ਰਚੀ। ਉਸ ਨੇ ਉਸ ਉੱਤੇ ਹਮਲਾ ਕਰ ਕੇ ਉਸ ਨੂੰ ਮਾਰ ਦਿੱਤਾ ਅਤੇ ਫਿਰ ਉਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਬਾਅਦ ਰਾਜਾ ਬਣਿਆ।
31ਪੇਕਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
32ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦੇ ਪੁੱਤਰ ਪੇਕਾਹ ਦੇ ਦੂਜੇ ਸਾਲ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।