2 ਰਾਜਿਆਂ 15

ਜਦੋਂ ਉਹ ਰਾਜਾ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ।

2 Kings 15:33 (UKJV) Five and twenty years old was he when he began to reign, and he reigned sixteen years in Jerusalem. And his mother's name was Jerusha, the daughter of Zadok.

31ਪੇਕਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।

32ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦੇ ਪੁੱਤਰ ਪੇਕਾਹ ਦੇ ਦੂਜੇ ਸਾਲ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।

33ਜਦੋਂ ਉਹ ਰਾਜਾ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ।

34ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ।

35ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ। ਯੋਥਾਮ ਨੇ ਯਾਹਵੇਹ ਦੇ ਭਵਨ ਦੇ ਉੱਪਰਲੇ ਦਰਵਾਜ਼ੇ ਨੂੰ ਦੁਬਾਰਾ ਬਣਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.