32ਇਸਰਾਏਲ ਦੇ ਪਾਤਸ਼ਾਹ ਰਮਲਯਾਹ ਦੇ ਪੁੱਤਰ ਪੇਕਾਹ ਦੇ ਦੂਜੇ ਸਾਲ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।
33ਜਦੋਂ ਉਹ ਰਾਜਾ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯੇਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ।
34ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ।
35ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ। ਯੋਥਾਮ ਨੇ ਯਾਹਵੇਹ ਦੇ ਭਵਨ ਦੇ ਉੱਪਰਲੇ ਦਰਵਾਜ਼ੇ ਨੂੰ ਦੁਬਾਰਾ ਬਣਾਇਆ।
36ਯੋਥਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।