35ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ। ਯੋਥਾਮ ਨੇ ਯਾਹਵੇਹ ਦੇ ਭਵਨ ਦੇ ਉੱਪਰਲੇ ਦਰਵਾਜ਼ੇ ਨੂੰ ਦੁਬਾਰਾ ਬਣਾਇਆ।
36ਯੋਥਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।
37(ਉਹਨਾਂ ਦਿਨਾਂ ਵਿੱਚ ਯਾਹਵੇਹ ਨੇ ਅਰਾਮ ਦੇ ਰਾਜੇ ਰੇਜ਼ੀਨ ਅਤੇ ਰਮਲਯਾਹ ਦੇ ਪੁੱਤਰ ਪੇਕਾਹ ਨੂੰ ਯਹੂਦਾਹ ਦੇ ਵਿਰੁੱਧ ਭੇਜਣਾ ਸ਼ੁਰੂ ਕੀਤਾ।)
38ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ। ਉਸ ਦੇ ਪਿਤਾ ਦਾ ਸ਼ਹਿਰ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।