2ਜਦੋਂ ਉਹ ਰਾਜਾ ਬਣਿਆ ਤਾਂ ਉਹ ਸੋਲਾਂ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ ਅਤੇ ਉਹ ਯੇਰੂਸ਼ਲੇਮ ਤੋਂ ਸੀ।
3ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਜਿਵੇਂ ਉਸਦੇ ਪਿਤਾ ਅਮਾਜ਼ਯਾਹ ਨੇ ਕੀਤਾ ਸੀ।
4ਪਰ ਉੱਚੀਆਂ ਥਾਵਾਂ ਨੂੰ ਨਾ ਢਾਹਿਆ ਨਾ ਗਿਆ, ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।
5ਯਾਹਵੇਹ ਨੇ ਰਾਜੇ ਨੂੰ ਕੋੜ੍ਹ ਦੀ ਬਿਮਾਰੀ ਨਾਲ ਉਸਦੇ ਮਰਨ ਦੇ ਦਿਨ ਤੱਕ ਉਸ ਨੂੰ ਪੀੜਤ ਕੀਤਾ ਅਤੇ ਉਹ ਇੱਕ ਵੱਖਰੇ ਘਰ ਵਿੱਚ ਰਹਿੰਦਾ ਸੀ। ਰਾਜੇ ਦੇ ਪੁੱਤਰ ਯੋਥਾਮ ਸ਼ਾਹੀ ਮਹਿਲ ਦਾ ਅਧਿਕਾਰੀ ਬਣ ਗਿਆ ਅਤੇ ਉਹ ਦੇਸ਼ ਦੇ ਲੋਕਾਂ ਉੱਤੇ ਰਾਜ ਕਰਦਾ ਸੀ।
6ਅਜ਼ਰਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ, ਉਹ ਸਭ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹਨ।