7ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯੋਥਾਮ ਉਸਦੇ ਬਾਅਦ ਰਾਜਾ ਬਣਿਆ।
8ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਅਠੱਤੀਵੇਂ ਵਰ੍ਹੇ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਦਾ ਰਾਜਾ ਬਣਿਆ ਅਤੇ ਉਸ ਨੇ ਛੇ ਮਹੀਨੇ ਰਾਜ ਕੀਤਾ।
9ਉਸਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਜਿਵੇਂ ਕਿ ਉਸਦੇ ਪੂਰਵਜਾਂ ਨੇ ਕੀਤੀ ਸੀ। ਉਸ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਉਹਨਾਂ ਪਾਪਾਂ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
10ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਜ਼ਕਰਯਾਹ ਦੇ ਵਿਰੁੱਧ ਸਾਜ਼ਿਸ਼ ਰਚੀ। ਉਸ ਨੇ ਲੋਕਾਂ ਦੇ ਸਾਹਮਣੇ ਉਸ ਉੱਤੇ ਹਮਲਾ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣ ਗਿਆ।
11ਜ਼ਕਰਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।