2 ਰਾਜਿਆਂ 16

ਰਮਲਯਾਹ ਦੇ ਪੁੱਤਰ ਪੇਕਾਹ ਦੇ ਸਤਾਰਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।

2 Kings 16:1 (UKJV) In the seventeenth year of Pekah the son of Remaliah Ahaz the son of Jotham king of Judah began to reign.

1ਰਮਲਯਾਹ ਦੇ ਪੁੱਤਰ ਪੇਕਾਹ ਦੇ ਸਤਾਰਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।

2ਆਹਾਜ਼ ਵੀਹ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸਨੇ ਉਹ ਕੰਮ ਨਾ ਕੀਤੇ ਜੋ ਯਾਹਵੇਹ ਉਸ ਦੇ ਪਰਮੇਸ਼ਵਰ ਦੀ ਨਿਗਾਹ ਵਿੱਚ ਠੀਕ ਸਨ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤੇ ਸਨ।

3ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ ਅਤੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾ ਦਿੱਤਾ ਅਤੇ ਉਹਨਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਿੱਚ ਸ਼ਾਮਲ ਹੋ ਗਿਆ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.