2 ਰਾਜਿਆਂ 16

ਇਸ ਲਈ ਊਰੀਯਾਹ ਜਾਜਕ ਨੇ ਉਹਨਾਂ ਸਾਰੀਆਂ ਯੋਜਨਾਵਾਂ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਜੋ ਰਾਜਾ ਆਹਾਜ਼ ਨੇ ਦੰਮਿਸ਼ਕ ਤੋਂ ਭੇਜੀ ਸੀ ਅਤੇ ਰਾਜਾ ਆਹਾਜ਼ ਦੇ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਪੂਰਾ ਕਰ ਦਿੱਤਾ।

2 Kings 16:11 (UKJV) And Urijah the priest built an altar according to all that king Ahaz had sent from Damascus: so Urijah the priest made it against king Ahaz came from Damascus.

9ਅੱਸ਼ੂਰ ਦੇ ਰਾਜੇ ਨੇ ਦੰਮਿਸ਼ਕ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰੇਜ਼ੀਨ ਨੂੰ ਮਾਰ ਦਿੱਤਾ।

10ਤਦ ਰਾਜਾ ਆਹਾਜ਼ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ ਨੂੰ ਮਿਲਣ ਲਈ ਦਮਿਸ਼ਕ ਗਿਆ। ਉਸਨੇ ਦੰਮਿਸ਼ਕ ਵਿੱਚ ਇੱਕ ਜਗਵੇਦੀ ਦੇਖੀ ਅਤੇ ਊਰੀਯਾਹ ਜਾਜਕ ਨੂੰ ਨਿਰਮਾਣ ਲਈ ਵਿਸਤ੍ਰਿਤ ਯੋਜਨਾਵਾਂ ਦੇ ਨਾਲ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਭੇਜਿਆ।

11ਇਸ ਲਈ ਊਰੀਯਾਹ ਜਾਜਕ ਨੇ ਉਹਨਾਂ ਸਾਰੀਆਂ ਯੋਜਨਾਵਾਂ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਜੋ ਰਾਜਾ ਆਹਾਜ਼ ਨੇ ਦੰਮਿਸ਼ਕ ਤੋਂ ਭੇਜੀ ਸੀ ਅਤੇ ਰਾਜਾ ਆਹਾਜ਼ ਦੇ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਪੂਰਾ ਕਰ ਦਿੱਤਾ।

12ਜਦੋਂ ਰਾਜਾ ਦੰਮਿਸ਼ਕ ਤੋਂ ਵਾਪਸ ਆਇਆ ਅਤੇ ਜਗਵੇਦੀ ਦੇਖੀ ਤਾਂ ਉਹ ਦੇ ਨੇੜੇ ਜਾ ਕੇ ਉਸ ਉੱਤੇ ਚੜ੍ਹਾਵਾ ਚੜ੍ਹਾਇਆ।

13ਉਸ ਨੇ ਆਪਣੀ ਹੋਮ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਈ, ਆਪਣੀ ਪੀਣ ਦੀ ਭੇਟ ਡੋਲ੍ਹ ਕੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.