11ਇਸ ਲਈ ਊਰੀਯਾਹ ਜਾਜਕ ਨੇ ਉਹਨਾਂ ਸਾਰੀਆਂ ਯੋਜਨਾਵਾਂ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਜੋ ਰਾਜਾ ਆਹਾਜ਼ ਨੇ ਦੰਮਿਸ਼ਕ ਤੋਂ ਭੇਜੀ ਸੀ ਅਤੇ ਰਾਜਾ ਆਹਾਜ਼ ਦੇ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਪੂਰਾ ਕਰ ਦਿੱਤਾ।
12ਜਦੋਂ ਰਾਜਾ ਦੰਮਿਸ਼ਕ ਤੋਂ ਵਾਪਸ ਆਇਆ ਅਤੇ ਜਗਵੇਦੀ ਦੇਖੀ ਤਾਂ ਉਹ ਦੇ ਨੇੜੇ ਜਾ ਕੇ ਉਸ ਉੱਤੇ ਚੜ੍ਹਾਵਾ ਚੜ੍ਹਾਇਆ।
13ਉਸ ਨੇ ਆਪਣੀ ਹੋਮ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਈ, ਆਪਣੀ ਪੀਣ ਦੀ ਭੇਟ ਡੋਲ੍ਹ ਕੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।
14ਅਰ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਾਹਵੇਹ ਦੇ ਅੱਗੇ ਸੀ ਉਹ ਨੇ ਹੈਕਲ ਦੇ ਸਾਹਮਣਿਓਂ ਯਾਹਵੇਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿੱਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
15ਆਹਾਜ਼ ਪਾਤਸ਼ਾਹ ਨੇ ਊਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, “ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ਼ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ਼ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਹਨਾਂ ਦੀ ਅਨਾਜ਼ ਦੀ ਭੇਟ ਅਤੇ ਉਹਨਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਾਹਵੇਹ ਨੂੰ ਸਵਾਲ ਪੁੱਛਣ ਲਈ ਵਰਤਾਂ।”