13ਉਸ ਨੇ ਆਪਣੀ ਹੋਮ ਦੀ ਭੇਟ ਅਤੇ ਅਨਾਜ਼ ਦੀ ਭੇਟ ਚੜ੍ਹਾਈ, ਆਪਣੀ ਪੀਣ ਦੀ ਭੇਟ ਡੋਲ੍ਹ ਕੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।
14ਅਰ ਪਿੱਤਲ ਦੀ ਉਸ ਜਗਵੇਦੀ ਨੂੰ ਜੋ ਯਾਹਵੇਹ ਦੇ ਅੱਗੇ ਸੀ ਉਹ ਨੇ ਹੈਕਲ ਦੇ ਸਾਹਮਣਿਓਂ ਯਾਹਵੇਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿੱਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
15ਆਹਾਜ਼ ਪਾਤਸ਼ਾਹ ਨੇ ਊਰੀਯਾਹ ਜਾਜਕ ਨੂੰ ਇਹ ਹੁਕਮ ਦਿੱਤਾ ਅਤੇ ਆਖਿਆ, “ਸਵੇਰ ਦੀ ਭੇਟ ਬਲੀ ਅਤੇ ਸ਼ਾਮ ਦੀ ਅਨਾਜ਼ ਦੀ ਭੇਟ ਅਤੇ ਪਾਤਸ਼ਾਹ ਦੀ ਹੋਮ ਦੀ ਭੇਟ ਅਤੇ ਉਸਦੀ ਅਨਾਜ਼ ਦੀ ਭੇਟ, ਦੇਸ਼ ਦੇ ਸਾਰੇ ਲੋਕਾਂ ਦੀ ਹੋਮ ਦੀ ਭੇਟ ਤੇ ਉਹਨਾਂ ਦੀ ਅਨਾਜ਼ ਦੀ ਭੇਟ ਅਤੇ ਉਹਨਾਂ ਦੀਆਂ ਪੀਣ ਦੀਆਂ ਭੇਟਾਂ ਜਗਵੇਦੀ ਉੱਤੇ ਚੜਾਈਆ ਸੁਗਾਤਾਂ ਅਤੇ ਬਲੀਆਂ ਦਾ ਸਾਰਾ ਖੂਨ ਉਸ ਉੱਪਰ ਛਿੜਕਿਆ ਕਰ। ਪਰ ਪਿੱਤਲ ਦੀ ਜਗਵੇਦੀ, ਮੈਂ ਹੀ ਯਾਹਵੇਹ ਨੂੰ ਸਵਾਲ ਪੁੱਛਣ ਲਈ ਵਰਤਾਂ।”
16ਅਤੇ ਊਰੀਯਾਹ ਜਾਜਕ ਨੇ ਉਵੇਂ ਹੀ ਕੀਤਾ ਜਿਵੇਂ ਰਾਜਾ ਆਹਾਜ਼ ਨੇ ਹੁਕਮ ਦਿੱਤਾ ਸੀ।
17ਰਾਜਾ ਆਹਾਜ਼ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ। ਉਸਨੇ ਸਾਗਰੀ ਹੌਦ ਨੂੰ ਪਿੱਤਲ ਦੇ ਬਲਦਾਂ ਤੋਂ ਹਟਾ ਦਿੱਤਾ ਜੋ ਇਸਨੂੰ ਸਹਾਰਾ ਦਿੰਦੇ ਸਨ ਅਤੇ ਇਸਨੂੰ ਇੱਕ ਪੱਥਰ ਦੀ ਨੀਂਹ ਉੱਤੇ ਰੱਖ ਦਿੱਤਾ।