2 ਰਾਜਿਆਂ 16

ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ ਅਤੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾ ਦਿੱਤਾ ਅਤੇ ਉਹਨਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਿੱਚ ਸ਼ਾਮਲ ਹੋ ਗਿਆ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

2 Kings 16:3 (UKJV) But he walked in the way of the kings of Israel, yea, and made his son to pass through the fire, according to the abominations of the heathen, whom the LORD cast out from before the children of Israel.

1ਰਮਲਯਾਹ ਦੇ ਪੁੱਤਰ ਪੇਕਾਹ ਦੇ ਸਤਾਰਵੇਂ ਸਾਲ ਯਹੂਦਾਹ ਦੇ ਪਾਤਸ਼ਾਹ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।

2ਆਹਾਜ਼ ਵੀਹ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸਨੇ ਉਹ ਕੰਮ ਨਾ ਕੀਤੇ ਜੋ ਯਾਹਵੇਹ ਉਸ ਦੇ ਪਰਮੇਸ਼ਵਰ ਦੀ ਨਿਗਾਹ ਵਿੱਚ ਠੀਕ ਸਨ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤੇ ਸਨ।

3ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ ਅਤੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾ ਦਿੱਤਾ ਅਤੇ ਉਹਨਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਿੱਚ ਸ਼ਾਮਲ ਹੋ ਗਿਆ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

4ਉਹ ਉੱਚੀਆਂ ਥਾਵਾਂ ਉੱਤੇ ਅਤੇ ਪਹਾੜੀਆਂ ਦੀਆਂ ਚੋਟੀਆਂ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਹੁੰਦਾ ਸੀ।

5ਤਦ ਅਰਾਮ ਦੇ ਰਾਜਾ ਰੇਜ਼ੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪੇਕਾਹ ਨੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਲਈ ਚੜ੍ਹਾਈ ਕੀਤੀ ਅਤੇ ਆਹਾਜ਼ ਨੂੰ ਘੇਰ ਲਿਆ ਪਰ ਉਹ ਉਸ ਉੱਤੇ ਜਿੱਤ ਨਾ ਪਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.