2 ਰਾਜਿਆਂ 16

ਤਦ ਅਰਾਮ ਦੇ ਰਾਜਾ ਰੇਜ਼ੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪੇਕਾਹ ਨੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਲਈ ਚੜ੍ਹਾਈ ਕੀਤੀ ਅਤੇ ਆਹਾਜ਼ ਨੂੰ ਘੇਰ ਲਿਆ ਪਰ ਉਹ ਉਸ ਉੱਤੇ ਜਿੱਤ ਨਾ ਪਾ ਸਕੇ।

2 Kings 16:5 (UKJV) Then Rezin king of Syria and Pekah son of Remaliah king of Israel came up to Jerusalem to war: and they besieged Ahaz, but could not overcome him.

3ਉਹ ਇਸਰਾਏਲ ਦੇ ਰਾਜਿਆਂ ਦੇ ਰਾਹਾਂ ਉੱਤੇ ਚੱਲਿਆ ਅਤੇ ਆਪਣੇ ਪੁੱਤਰ ਨੂੰ ਅੱਗ ਵਿੱਚ ਬਲੀ ਚੜ੍ਹਾ ਦਿੱਤਾ ਅਤੇ ਉਹਨਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਿੱਚ ਸ਼ਾਮਲ ਹੋ ਗਿਆ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਬਾਹਰ ਕੱਢ ਦਿੱਤਾ ਸੀ।

4ਉਹ ਉੱਚੀਆਂ ਥਾਵਾਂ ਉੱਤੇ ਅਤੇ ਪਹਾੜੀਆਂ ਦੀਆਂ ਚੋਟੀਆਂ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਹੁੰਦਾ ਸੀ।

5ਤਦ ਅਰਾਮ ਦੇ ਰਾਜਾ ਰੇਜ਼ੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪੇਕਾਹ ਨੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਲਈ ਚੜ੍ਹਾਈ ਕੀਤੀ ਅਤੇ ਆਹਾਜ਼ ਨੂੰ ਘੇਰ ਲਿਆ ਪਰ ਉਹ ਉਸ ਉੱਤੇ ਜਿੱਤ ਨਾ ਪਾ ਸਕੇ।

6ਉਸ ਸਮੇਂ ਅਰਾਮ ਦੇ ਰਾਜੇ ਰੇਜ਼ੀਨ ਨੇ ਯਹੂਦਾਹ ਦੇ ਲੋਕਾਂ ਨੂੰ ਬਾਹਰ ਕੱਢ ਕੇ ਅਰਾਮ ਲਈ ਏਲਾਥ ਮੁੜ ਪ੍ਰਾਪਤ ਕੀਤਾ। ਫਿਰ ਅਦੋਮੀ ਏਲਾਥ ਵਿੱਚ ਚਲੇ ਗਏ ਅਤੇ ਅੱਜ ਤੱਕ ਉੱਥੇ ਰਹਿੰਦੇ ਹਨ।

7ਆਹਾਜ਼ ਨੇ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ ਨੂੰ ਇਹ ਕਹਿਣ ਲਈ ਸੰਦੇਸ਼ਵਾਹਕ ਭੇਜੇ, “ਮੈਂ ਤੁਹਾਡਾ ਸੇਵਕ ਅਤੇ ਪੁੱਤਰ ਹਾਂ, ਉੱਪਰ ਆ ਅਤੇ ਮੈਨੂੰ ਅਰਾਮ ਦੇ ਰਾਜੇ ਅਤੇ ਇਸਰਾਏਲ ਦੇ ਰਾਜੇ ਦੇ ਹੱਥੋਂ ਬਚਾ ਲੈ ਜੋ ਮੇਰੇ ਉੱਤੇ ਹਮਲਾ ਕਰ ਰਹੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.