2 ਰਾਜਿਆਂ 16

ਉਸ ਸਮੇਂ ਅਰਾਮ ਦੇ ਰਾਜੇ ਰੇਜ਼ੀਨ ਨੇ ਯਹੂਦਾਹ ਦੇ ਲੋਕਾਂ ਨੂੰ ਬਾਹਰ ਕੱਢ ਕੇ ਅਰਾਮ ਲਈ ਏਲਾਥ ਮੁੜ ਪ੍ਰਾਪਤ ਕੀਤਾ। ਫਿਰ ਅਦੋਮੀ ਏਲਾਥ ਵਿੱਚ ਚਲੇ ਗਏ ਅਤੇ ਅੱਜ ਤੱਕ ਉੱਥੇ ਰਹਿੰਦੇ ਹਨ।

2 Kings 16:6 (UKJV) At that time Rezin king of Syria recovered Elath to Syria, and drove the Jews from Elath: and the Syrians came to Elath, and dwelt there unto this day.

4ਉਹ ਉੱਚੀਆਂ ਥਾਵਾਂ ਉੱਤੇ ਅਤੇ ਪਹਾੜੀਆਂ ਦੀਆਂ ਚੋਟੀਆਂ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਹੁੰਦਾ ਸੀ।

5ਤਦ ਅਰਾਮ ਦੇ ਰਾਜਾ ਰੇਜ਼ੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪੇਕਾਹ ਨੇ ਯੇਰੂਸ਼ਲੇਮ ਦੇ ਵਿਰੁੱਧ ਲੜਨ ਲਈ ਚੜ੍ਹਾਈ ਕੀਤੀ ਅਤੇ ਆਹਾਜ਼ ਨੂੰ ਘੇਰ ਲਿਆ ਪਰ ਉਹ ਉਸ ਉੱਤੇ ਜਿੱਤ ਨਾ ਪਾ ਸਕੇ।

6ਉਸ ਸਮੇਂ ਅਰਾਮ ਦੇ ਰਾਜੇ ਰੇਜ਼ੀਨ ਨੇ ਯਹੂਦਾਹ ਦੇ ਲੋਕਾਂ ਨੂੰ ਬਾਹਰ ਕੱਢ ਕੇ ਅਰਾਮ ਲਈ ਏਲਾਥ ਮੁੜ ਪ੍ਰਾਪਤ ਕੀਤਾ। ਫਿਰ ਅਦੋਮੀ ਏਲਾਥ ਵਿੱਚ ਚਲੇ ਗਏ ਅਤੇ ਅੱਜ ਤੱਕ ਉੱਥੇ ਰਹਿੰਦੇ ਹਨ।

7ਆਹਾਜ਼ ਨੇ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ ਨੂੰ ਇਹ ਕਹਿਣ ਲਈ ਸੰਦੇਸ਼ਵਾਹਕ ਭੇਜੇ, “ਮੈਂ ਤੁਹਾਡਾ ਸੇਵਕ ਅਤੇ ਪੁੱਤਰ ਹਾਂ, ਉੱਪਰ ਆ ਅਤੇ ਮੈਨੂੰ ਅਰਾਮ ਦੇ ਰਾਜੇ ਅਤੇ ਇਸਰਾਏਲ ਦੇ ਰਾਜੇ ਦੇ ਹੱਥੋਂ ਬਚਾ ਲੈ ਜੋ ਮੇਰੇ ਉੱਤੇ ਹਮਲਾ ਕਰ ਰਹੇ ਹਨ।”

8ਅਤੇ ਆਹਾਜ਼ ਨੇ ਯਾਹਵੇਹ ਦੇ ਭਵਨ ਵਿੱਚ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨਿਆਂ ਵਿੱਚ ਪਈ ਚਾਂਦੀ ਅਤੇ ਸੋਨਾ ਲੈ ਕੇ ਅੱਸ਼ੂਰ ਦੇ ਰਾਜੇ ਨੂੰ ਤੋਹਫ਼ੇ ਵਜੋਂ ਭੇਜਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.