2 ਰਾਜਿਆਂ 16

ਅੱਸ਼ੂਰ ਦੇ ਰਾਜੇ ਨੇ ਦੰਮਿਸ਼ਕ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰੇਜ਼ੀਨ ਨੂੰ ਮਾਰ ਦਿੱਤਾ।

2 Kings 16:9 (UKJV) And the king of Assyria hearkened unto him: for the king of Assyria went up against Damascus, and took it, and carried the people of it captive to Kir, and slew Rezin.

7ਆਹਾਜ਼ ਨੇ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ ਨੂੰ ਇਹ ਕਹਿਣ ਲਈ ਸੰਦੇਸ਼ਵਾਹਕ ਭੇਜੇ, “ਮੈਂ ਤੁਹਾਡਾ ਸੇਵਕ ਅਤੇ ਪੁੱਤਰ ਹਾਂ, ਉੱਪਰ ਆ ਅਤੇ ਮੈਨੂੰ ਅਰਾਮ ਦੇ ਰਾਜੇ ਅਤੇ ਇਸਰਾਏਲ ਦੇ ਰਾਜੇ ਦੇ ਹੱਥੋਂ ਬਚਾ ਲੈ ਜੋ ਮੇਰੇ ਉੱਤੇ ਹਮਲਾ ਕਰ ਰਹੇ ਹਨ।”

8ਅਤੇ ਆਹਾਜ਼ ਨੇ ਯਾਹਵੇਹ ਦੇ ਭਵਨ ਵਿੱਚ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨਿਆਂ ਵਿੱਚ ਪਈ ਚਾਂਦੀ ਅਤੇ ਸੋਨਾ ਲੈ ਕੇ ਅੱਸ਼ੂਰ ਦੇ ਰਾਜੇ ਨੂੰ ਤੋਹਫ਼ੇ ਵਜੋਂ ਭੇਜਿਆ।

9ਅੱਸ਼ੂਰ ਦੇ ਰਾਜੇ ਨੇ ਦੰਮਿਸ਼ਕ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰੇਜ਼ੀਨ ਨੂੰ ਮਾਰ ਦਿੱਤਾ।

10ਤਦ ਰਾਜਾ ਆਹਾਜ਼ ਅੱਸ਼ੂਰ ਦੇ ਰਾਜੇ ਤਿਗਲਥ-ਪਿਲਸਰ ਨੂੰ ਮਿਲਣ ਲਈ ਦਮਿਸ਼ਕ ਗਿਆ। ਉਸਨੇ ਦੰਮਿਸ਼ਕ ਵਿੱਚ ਇੱਕ ਜਗਵੇਦੀ ਦੇਖੀ ਅਤੇ ਊਰੀਯਾਹ ਜਾਜਕ ਨੂੰ ਨਿਰਮਾਣ ਲਈ ਵਿਸਤ੍ਰਿਤ ਯੋਜਨਾਵਾਂ ਦੇ ਨਾਲ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਭੇਜਿਆ।

11ਇਸ ਲਈ ਊਰੀਯਾਹ ਜਾਜਕ ਨੇ ਉਹਨਾਂ ਸਾਰੀਆਂ ਯੋਜਨਾਵਾਂ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਜੋ ਰਾਜਾ ਆਹਾਜ਼ ਨੇ ਦੰਮਿਸ਼ਕ ਤੋਂ ਭੇਜੀ ਸੀ ਅਤੇ ਰਾਜਾ ਆਹਾਜ਼ ਦੇ ਵਾਪਸ ਆਉਣ ਤੋਂ ਪਹਿਲਾਂ ਇਸ ਨੂੰ ਪੂਰਾ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.