2 ਰਾਜਿਆਂ 17

ਯਹੂਦਾਹ ਦੇ ਪਾਤਸ਼ਾਹ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਨੌਂ ਸਾਲ ਰਾਜ ਕੀਤਾ।

2 Kings 17:1 (UKJV) In the twelfth year of Ahaz king of Judah began Hoshea the son of Elah to reign in Samaria over Israel nine years.

1ਯਹੂਦਾਹ ਦੇ ਪਾਤਸ਼ਾਹ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ ਸਾਮਰਿਯਾ ਵਿੱਚ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਨੌਂ ਸਾਲ ਰਾਜ ਕੀਤਾ।

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ, ਪਰ ਇਸਰਾਏਲ ਦੇ ਰਾਜਿਆਂ ਵਾਂਗ ਨਹੀਂ ਜੋ ਉਸ ਤੋਂ ਪਹਿਲਾਂ ਸਨ।

3ਅੱਸ਼ੂਰ ਦਾ ਰਾਜਾ ਸ਼ਾਲਮਨੇਸਰ ਹੋਸ਼ੇਆ ਉੱਤੇ ਹਮਲਾ ਕਰਨ ਲਈ ਆਇਆ, ਜੋ ਸ਼ਾਲਮਨੇਸਰ ਦਾ ਦਾਸ ਸੀ ਅਤੇ ਉਸ ਨੇ ਉਸ ਨੂੰ ਟੈਕਸ ਵੀ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.