9ਇਸਰਾਏਲੀਆਂ ਨੇ ਗੁਪਤ ਰੂਪ ਵਿੱਚ ਆਪਣੇ ਪਰਮੇਸ਼ਵਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਸਹੀ ਨਹੀਂ ਸਨ। ਪਹਿਰੇਦਾਰਾਂ ਤੋਂ ਲੈ ਕੇ ਕਿਲਾਬੰਦ ਸ਼ਹਿਰ ਥੱਕ ਕੇ ਉਹਨਾਂ ਨੇ ਆਪਣੇ ਸਾਰੇ ਕਸਬਿਆਂ ਵਿੱਚ ਉੱਚੇ ਸਥਾਨ ਬਣਾਏ।
10ਉਹਨਾਂ ਨੇ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਪਵਿੱਤਰ ਪੱਥਰ ਅਤੇ ਅਸ਼ੇਰਾਹ ਦੇ ਥੰਮ੍ਹ ਖੜੇ ਕੀਤੇ।
11ਉਹਨਾਂ ਨੇ ਹਰ ਉੱਚੇ ਸਥਾਨ ਤੇ ਧੂਪ ਧੁਖਾਈ, ਜਿਵੇਂ ਕਿ ਉਹਨਾਂ ਕੌਮਾਂ ਨੂੰ ਜਿਨ੍ਹਾਂ ਨੂੰ ਯਾਹਵੇਹ ਨੇ ਉਹਨਾਂ ਤੋਂ ਪਹਿਲਾਂ ਕੱਢ ਦਿੱਤਾ ਸੀ। ਉਹਨਾਂ ਨੇ ਭੈੜੇ ਕੰਮ ਕੀਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ।
12ਉਹ ਮੂਰਤੀਆਂ ਦੀ ਪੂਜਾ ਕਰਦੇ ਸਨ, ਹਾਲਾਂਕਿ ਯਾਹਵੇਹ ਨੇ ਕਿਹਾ ਸੀ ਕਿ, “ਤੁਸੀਂ ਅਜਿਹਾ ਨਾ ਕਰਨ।”
13ਯਾਹਵੇਹ ਨੇ ਇਸਰਾਏਲ ਅਤੇ ਯਹੂਦਾਹ ਨੂੰ ਆਪਣੇ ਸਾਰੇ ਨਬੀਆਂ ਅਤੇ ਪੈਗੰਬਰਾਂ ਰਾਹੀਂ ਚੇਤਾਵਨੀ ਦਿੱਤੀ, “ਆਪਣੇ ਬੁਰੇ ਰਾਹਾਂ ਤੋਂ ਮੁੜੋ ਨਾਲੇ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰੋ, ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਅਤੇ ਜੋ ਮੈਂ ਆਪਣੇ ਸੇਵਕਾਂ ਨਬੀਆਂ ਰਾਹੀਂ ਤੁਹਾਨੂੰ ਸੌਂਪਿਆ ਸੀ।”