2 ਰਾਜਿਆਂ 17

ਯਾਹਵੇਹ ਨੇ ਇਸਰਾਏਲ ਅਤੇ ਯਹੂਦਾਹ ਨੂੰ ਆਪਣੇ ਸਾਰੇ ਨਬੀਆਂ ਅਤੇ ਪੈਗੰਬਰਾਂ ਰਾਹੀਂ ਚੇਤਾਵਨੀ ਦਿੱਤੀ, “ਆਪਣੇ ਬੁਰੇ ਰਾਹਾਂ ਤੋਂ ਮੁੜੋ ਨਾਲੇ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰੋ, ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਅਤੇ ਜੋ ਮੈਂ ਆਪਣੇ ਸੇਵਕਾਂ ਨਬੀਆਂ ਰਾਹੀਂ ਤੁਹਾਨੂੰ ਸੌਂਪਿਆ ਸੀ।”

2 Kings 17:13 (UKJV) Yet the LORD testified against Israel, and against Judah, by all the prophets, and by all the seers, saying, Turn all of you from your evil ways, and keep my commandments and my statutes, according to all the law which I commanded your fathers, and which I sent to you by my servants the prophets.

11ਉਹਨਾਂ ਨੇ ਹਰ ਉੱਚੇ ਸਥਾਨ ਤੇ ਧੂਪ ਧੁਖਾਈ, ਜਿਵੇਂ ਕਿ ਉਹਨਾਂ ਕੌਮਾਂ ਨੂੰ ਜਿਨ੍ਹਾਂ ਨੂੰ ਯਾਹਵੇਹ ਨੇ ਉਹਨਾਂ ਤੋਂ ਪਹਿਲਾਂ ਕੱਢ ਦਿੱਤਾ ਸੀ। ਉਹਨਾਂ ਨੇ ਭੈੜੇ ਕੰਮ ਕੀਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ।

12ਉਹ ਮੂਰਤੀਆਂ ਦੀ ਪੂਜਾ ਕਰਦੇ ਸਨ, ਹਾਲਾਂਕਿ ਯਾਹਵੇਹ ਨੇ ਕਿਹਾ ਸੀ ਕਿ, “ਤੁਸੀਂ ਅਜਿਹਾ ਨਾ ਕਰਨ।”

13ਯਾਹਵੇਹ ਨੇ ਇਸਰਾਏਲ ਅਤੇ ਯਹੂਦਾਹ ਨੂੰ ਆਪਣੇ ਸਾਰੇ ਨਬੀਆਂ ਅਤੇ ਪੈਗੰਬਰਾਂ ਰਾਹੀਂ ਚੇਤਾਵਨੀ ਦਿੱਤੀ, “ਆਪਣੇ ਬੁਰੇ ਰਾਹਾਂ ਤੋਂ ਮੁੜੋ ਨਾਲੇ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੀ ਪਾਲਣਾ ਕਰੋ, ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ ਅਤੇ ਜੋ ਮੈਂ ਆਪਣੇ ਸੇਵਕਾਂ ਨਬੀਆਂ ਰਾਹੀਂ ਤੁਹਾਨੂੰ ਸੌਂਪਿਆ ਸੀ।”

14ਤਾਂ ਭੀ ਉਹਨਾਂ ਨੇ ਕੰਨ ਨਾ ਲਾਇਆ ਸਗੋਂ ਆਪਣੇ ਪਿਉ ਦਾਦਿਆਂ ਵਾਂਙੁ ਜਿਨ੍ਹਾਂ ਯਾਹਵੇਹ ਆਪਣੇ ਪਰਮੇਸ਼ਵਰ ਤੇ ਨਿਹਚਾ ਨਾ ਕੀਤੀ ਸਗੋਂ ਢੀਠ ਹੋ ਗਏ।

15ਉਹਨਾਂ ਨੇ ਉਸ ਦੇ ਹੁਕਮਾਂ ਨੂੰ ਅਤੇ ਉਸ ਨੇਮ ਨੂੰ ਜੋ ਉਸ ਨੇ ਆਪਣੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਹਨਾਂ ਬਿਧੀਆਂ ਨੂੰ ਜਿਨ੍ਹਾਂ ਦੀ ਪਾਲਣਾ ਕਰਨ ਲਈ ਉਸ ਨੇ ਉਹਨਾਂ ਨੂੰ ਚੇਤਾਵਨੀ ਦਿੱਤੀ ਸੀ ਰੱਦ ਕਰ ਦਿੱਤਾ। ਉਹ ਨਿਕੰਮੀਆਂ ਮੂਰਤੀਆਂ ਦੇ ਮਗਰ ਲੱਗ ਗਏ ਅਤੇ ਆਪਣੇ ਆਪ ਨਿਕੰਮੇ ਹੋ ਗਏ। ਉਹਨਾਂ ਨੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ ਹਾਲਾਂਕਿ ਯਾਹਵੇਹ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ, “ਉਸ ਤਰ੍ਹਾਂ ਨਾ ਕਰਨਾ ਜਿਵੇਂ ਉਹ ਕਰਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.