18ਇਸ ਲਈ ਯਾਹਵੇਹ ਇਸਰਾਏਲ ਉੱਤੇ ਬਹੁਤ ਨਾਰਾਜ਼ ਹੋਇਆ ਅਤੇ ਉਹਨਾਂ ਨੂੰ ਆਪਣੀ ਹਜ਼ੂਰੀ ਤੋਂ ਦੂਰ ਕਰ ਦਿੱਤਾ। ਸਿਰਫ ਯਹੂਦਾਹ ਦਾ ਗੋਤ ਹੀ ਬਚੀ ਸੀ,
19ਅਤੇ ਯਹੂਦਾਹ ਨੇ ਵੀ ਆਪਣੇ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਉਹਨਾਂ ਨੇ ਇਸਰਾਏਲ ਦੁਆਰਾ ਸ਼ੁਰੂ ਕੀਤੇ ਅਭਿਆਸਾਂ ਦੀ ਪਾਲਣਾ ਕੀਤੀ।
20ਇਸ ਲਈ ਯਾਹਵੇਹ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਰੱਦ ਕਰ ਦਿੱਤਾ; ਉਸਨੇ ਉਹਨਾਂ ਨੂੰ ਦੁਖੀ ਕੀਤਾ ਅਤੇ ਉਹਨਾਂ ਨੂੰ ਲੁੱਟਣ ਵਾਲਿਆਂ ਦੇ ਹੱਥਾਂ ਵਿੱਚ ਦੇ ਦਿੱਤਾ, ਜਦੋਂ ਤੱਕ ਉਸਨੇ ਉਹਨਾਂ ਨੂੰ ਆਪਣੀ ਹਜ਼ੂਰੀ ਤੋਂ ਬਾਹਰ ਨਾ ਕੱਢ ਦਿੱਤਾ।
21ਜਦੋਂ ਉਸ ਨੇ ਇਸਰਾਏਲ ਨੂੰ ਦਾਵੀਦ ਦੇ ਘਰਾਣੇ ਵਿੱਚੋਂ ਕੱਢ ਦਿੱਤਾ, ਤਾਂ ਉਹਨਾਂ ਨੇ ਨੇਬਾਥ ਦੇ ਪੁੱਤਰ ਯਾਰਾਬੁਆਮ ਨੂੰ ਆਪਣਾ ਰਾਜਾ ਬਣਾਇਆ। ਯਾਰਾਬੁਆਮ ਨੇ ਇਸਰਾਏਲ ਨੂੰ ਯਾਹਵੇਹ ਦੇ ਪਿੱਛੇ ਚੱਲਣ ਤੋਂ ਭਟਕਾਇਆ ਅਤੇ ਉਹਨਾਂ ਕੋਲੋ ਵੱਡਾ ਪਾਪ ਕਰਵਾਇਆ।
22ਇਸਰਾਏਲੀ ਉਹਨਾਂ ਸਾਰੇ ਪਾਪਾਂ ਵਿੱਚ ਚੱਲਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਹਨਾਂ ਨੇ ਉਹਨਾਂ ਨੂੰ ਨਾ ਛੱਡਿਆ