22ਇਸਰਾਏਲੀ ਉਹਨਾਂ ਸਾਰੇ ਪਾਪਾਂ ਵਿੱਚ ਚੱਲਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਹਨਾਂ ਨੇ ਉਹਨਾਂ ਨੂੰ ਨਾ ਛੱਡਿਆ
23ਇੱਥੋਂ ਤੱਕ ਕਿ ਯਾਹਵੇਹ ਨੇ ਇਸਰਾਏਲ ਨੂੰ ਆਪਣੀ ਹਜ਼ੂਰੀ ਤੋਂ ਦੂਰ ਨਾ ਕਰ ਦਿੱਤਾ, ਜਿਵੇਂ ਉਸਨੇ ਆਪਣੇ ਸਾਰੇ ਸੇਵਕਾਂ ਨਬੀਆਂ ਰਾਹੀਂ ਚੇਤਾਵਨੀ ਦਿੱਤੀ ਸੀ। ਇਸ ਲਈ ਇਸਰਾਏਲ ਦੇ ਲੋਕਾਂ ਨੂੰ ਉਹਨਾਂ ਦੇ ਦੇਸ਼ ਤੋਂ ਅੱਸ਼ੂਰ ਵਿੱਚ ਗ਼ੁਲਾਮੀ ਵਿੱਚ ਲਿਆਂਦਾ ਗਿਆ ਸੀ, ਅਤੇ ਜਿੱਥੇ ਉਹ ਅਜੇ ਦੇ ਦਿਨ ਤੱਕ ਹੈ।
24ਅੱਸ਼ੂਰ ਦੇ ਰਾਜੇ ਨੇ ਬਾਬੇਲ, ਕੁਤਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ ਸਾਮਰਿਯਾ ਦੇ ਕਸਬਿਆਂ ਵਿੱਚ ਇਸਰਾਏਲੀਆਂ ਦੀ ਥਾਂ ਵਸਾਇਆ। ਉਹਨਾਂ ਨੇ ਸਾਮਰਿਯਾ ਉੱਤੇ ਕਬਜ਼ਾ ਕਰ ਲਿਆ ਅਤੇ ਉਸਦੇ ਨਗਰਾਂ ਵਿੱਚ ਰਹਿਣ ਲੱਗੇ।
25ਜਦੋਂ ਉਹ ਪਹਿਲੀ ਵਾਰ ਉੱਥੇ ਰਹਿੰਦੇ ਸਨ, ਉਹਨਾਂ ਨੇ ਯਾਹਵੇਹ ਦੀ ਉਪਾਸਨਾ ਨਹੀਂ ਕੀਤੀ ਇਸ ਲਈ ਯਾਹਵੇਹ ਨੇ ਉਹਨਾਂ ਵਿੱਚ ਸ਼ੇਰ ਭੇਜੇ ਅਤੇ ਉਹਨਾਂ ਨੇ ਕੁਝ ਲੋਕਾਂ ਨੂੰ ਮਾਰ ਦਿੱਤਾ।
26ਅੱਸ਼ੂਰ ਦੇ ਰਾਜੇ ਨੂੰ ਖ਼ਬਰ ਦਿੱਤੀ ਗਈ, “ਜਿਨ੍ਹਾਂ ਲੋਕਾਂ ਨੂੰ ਤੁਸੀਂ ਸਾਮਰਿਯਾ ਦੇਸ਼ ਦੇ ਨਗਰਾਂ ਵਿੱਚ ਵਸਾਇਆ, ਉਹ ਉਸ ਦੇਸ਼ ਦੇ ਪਰਮੇਸ਼ਵਰ ਦੀ ਰੀਤ ਨੂੰ ਨਹੀਂ ਜਾਣਦੇ ਇਸ ਲਈ ਪਰਮੇਸ਼ਵਰ ਨੇ ਉਹਨਾਂ ਵਿੱਚ ਸ਼ੇਰ ਭੇਜੇ ਹਨ, ਅਤੇ ਉਹ ਮਾਰ ਰਹੇ ਹਨ, ਕਿਉਂਕਿ ਲੋਕ ਨਹੀਂ ਜਾਣਦੇ ਕੀ ਉਹ ਉਸ ਦੇਸ਼ ਪਰਮੇਸ਼ਵਰ ਦੀ ਰੀਤ ਕੀ ਹੈ।”