26ਅੱਸ਼ੂਰ ਦੇ ਰਾਜੇ ਨੂੰ ਖ਼ਬਰ ਦਿੱਤੀ ਗਈ, “ਜਿਨ੍ਹਾਂ ਲੋਕਾਂ ਨੂੰ ਤੁਸੀਂ ਸਾਮਰਿਯਾ ਦੇਸ਼ ਦੇ ਨਗਰਾਂ ਵਿੱਚ ਵਸਾਇਆ, ਉਹ ਉਸ ਦੇਸ਼ ਦੇ ਪਰਮੇਸ਼ਵਰ ਦੀ ਰੀਤ ਨੂੰ ਨਹੀਂ ਜਾਣਦੇ ਇਸ ਲਈ ਪਰਮੇਸ਼ਵਰ ਨੇ ਉਹਨਾਂ ਵਿੱਚ ਸ਼ੇਰ ਭੇਜੇ ਹਨ, ਅਤੇ ਉਹ ਮਾਰ ਰਹੇ ਹਨ, ਕਿਉਂਕਿ ਲੋਕ ਨਹੀਂ ਜਾਣਦੇ ਕੀ ਉਹ ਉਸ ਦੇਸ਼ ਪਰਮੇਸ਼ਵਰ ਦੀ ਰੀਤ ਕੀ ਹੈ।”
27ਤਦ ਅੱਸ਼ੂਰ ਦੇ ਰਾਜੇ ਨੇ ਇਹ ਹੁਕਮ ਦਿੱਤਾ, “ਸਾਮਰਿਯਾ ਵਿੱਚੋਂ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਰਹਿਣ ਲਈ ਲੈ ਜਾਓ ਅਤੇ ਲੋਕਾਂ ਨੂੰ ਉਸ ਦੇਸ਼ ਦੇ ਦੇਵਤੇ ਦੀ ਰੀਤ ਸਿਖਾਉਣ।”
28ਇਸ ਲਈ ਇੱਕ ਜਾਜਕ ਜੋ ਸਾਮਰਿਯਾ ਵਿੱਚੋਂ ਗ਼ੁਲਾਮ ਬਣਾ ਕੇ ਲਿਆਏ ਸਨ ਬੈਤਏਲ ਵਿੱਚ ਰਹਿਣ ਲਈ ਆਇਆ ਅਤੇ ਉਹਨਾਂ ਨੂੰ ਸਿਖਾਉਣ ਲੱਗ ਪਿਆ ਕਿ ਉਹਨਾਂ ਨੂੰ ਕਿਵੇਂ ਯਾਹਵੇਹ ਦੀ ਉਪਾਸਨਾ ਕਰਨੀ ਚਾਹੀਦੀ ਹੈ।
29ਤਦ ਵੀ, ਹਰੇਕ ਕੌਮ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ, ਅਤੇ ਉਹਨਾਂ ਕਈ ਨਗਰਾਂ ਵਿੱਚ ਜਿੱਥੇ ਉਹ ਵੱਸਦੇ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਹਨਾਂ ਨੂੰ ਰੱਖ ਦਿੱਤਾ।
30ਬਾਬੇਲ ਦੇ ਲੋਕਾਂ ਨੇ ਸੁੱਕੋਥ ਬੇਨੋਥ ਨੂੰ ਬਣਾਇਆ, ਕੂਥ ਦੇ ਲੋਕਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਲੋਕਾਂ ਨੇ ਅਸ਼ੀਮਾ ਨੂੰ ਬਣਾਇਆ।