2 ਰਾਜਿਆਂ 17

ਅਵੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਬਾਲਕਾਂ ਨੂੰ ਅਦਰਮਲੇਕ ਅਤੇ ਅਨਾਮਲੇਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ ਅੱਗ ਵਿੱਚ ਸਾੜਦੇ ਹੁੰਦੇ ਸਨ।

2 Kings 17:31 (UKJV) And the Avites made Nibhaz and Tartak, and the Sepharvites burnt their children in fire to Adrammelech and Anammelech, the gods of Sepharvaim.

29ਤਦ ਵੀ, ਹਰੇਕ ਕੌਮ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ, ਅਤੇ ਉਹਨਾਂ ਕਈ ਨਗਰਾਂ ਵਿੱਚ ਜਿੱਥੇ ਉਹ ਵੱਸਦੇ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਹਨਾਂ ਨੂੰ ਰੱਖ ਦਿੱਤਾ।

30ਬਾਬੇਲ ਦੇ ਲੋਕਾਂ ਨੇ ਸੁੱਕੋਥ ਬੇਨੋਥ ਨੂੰ ਬਣਾਇਆ, ਕੂਥ ਦੇ ਲੋਕਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਲੋਕਾਂ ਨੇ ਅਸ਼ੀਮਾ ਨੂੰ ਬਣਾਇਆ।

31ਅਵੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਬਾਲਕਾਂ ਨੂੰ ਅਦਰਮਲੇਕ ਅਤੇ ਅਨਾਮਲੇਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ ਅੱਗ ਵਿੱਚ ਸਾੜਦੇ ਹੁੰਦੇ ਸਨ।

32ਇਸ ਤਰ੍ਹਾਂ ਉਹ ਯਾਹਵੇਹ ਦੀ ਉਪਾਸਨਾ ਕਰਨ ਵਾਲੇ ਤਾਂ ਬਣ ਗਏ, ਪਰ ਨਾਲ ਹੀ ਆਪਣੇ ਲਈ ਉੱਚੀਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਹਨਾਂ ਦੇ ਲਈ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।

33ਉਹਨਾਂ ਨੇ ਯਾਹਵੇਹ ਦੀ ਉਪਾਸਨਾ ਕੀਤੀ, ਪਰ ਉਹਨਾਂ ਕੌਮਾਂ ਦੇ ਰੀਤੀ ਰਿਵਾਜਾਂ ਦੇ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ ਹੁੰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.