2 ਰਾਜਿਆਂ 17

ਜਦੋਂ ਯਾਹਵੇਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਤਾਂ ਉਸ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ, “ਦੂਜੇ ਦੇਵਤਿਆਂ ਤੋਂ ਡਰਨ ਦੀ ਕੋਈ ਲੋੜ ਨਹੀਂ, ਨਾ ਹੀ ਉਨ੍ਹਾਂ ਅੱਗੇ ਮੱਥਾ ਟੇਕਣ ਦੀ, ਨਾ ਉਨ੍ਹਾਂ ਨੂੰ ਬਲੀਆਂ ਚੜ੍ਹਾਉਣ ਦੀ, ਨਾ ਹੀ ਉਨ੍ਹਾਂ ਦੀ ਸੇਵਾ ਜਾਂ ਪੂਜਾ ਕਰਨ ਦੀ ਕੋਈ ਲੋੜ ਹੈ।

2 Kings 17:35 (UKJV) With whom the LORD had made a covenant, and charged them, saying, All of you shall not fear other gods, nor bow yourselves to them, nor serve them, nor sacrifice to them:

33ਉਹਨਾਂ ਨੇ ਯਾਹਵੇਹ ਦੀ ਉਪਾਸਨਾ ਕੀਤੀ, ਪਰ ਉਹਨਾਂ ਕੌਮਾਂ ਦੇ ਰੀਤੀ ਰਿਵਾਜਾਂ ਦੇ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਸੇਵਾ ਵੀ ਕਰਦੇ ਹੁੰਦੇ ਸਨ।

34ਅੱਜ ਦੇ ਦਿਨ ਤੱਕ ਉਹ ਆਪਣੀਆਂ ਪੁਰਾਣੀਆਂ ਰੀਤਾਂ ਦੇ ਅਨੁਸਾਰ ਚੱਲਦੇ ਹਨ। ਉਹ ਨਾ ਤਾਂ ਯਾਹਵੇਹ ਦੀ ਉਪਾਸਨਾ ਕਰਦੇ ਹਨ ਅਤੇ ਨਾ ਹੀ ਫ਼ਰਮਾਨਾਂ ਅਤੇ ਨਿਯਮਾਂ, ਕਾਨੂੰਨਾਂ ਅਤੇ ਹੁਕਮਾਂ ਦੀ ਪਾਲਣਾ ਕਰਦੇ ਹਨ ਜੋ ਯਾਹਵੇਹ ਨੇ ਯਾਕੋਬ ਦੀ ਸੰਤਾਨ ਨੂੰ ਦਿੱਤੇ ਸਨ, ਜਿਸਦਾ ਉਸਨੇ ਇਸਰਾਏਲ ਦਾ ਨਾਮ ਦਿੱਤਾ ਸੀ।

35ਜਦੋਂ ਯਾਹਵੇਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਤਾਂ ਉਸ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ, “ਦੂਜੇ ਦੇਵਤਿਆਂ ਤੋਂ ਡਰਨ ਦੀ ਕੋਈ ਲੋੜ ਨਹੀਂ, ਨਾ ਹੀ ਉਨ੍ਹਾਂ ਅੱਗੇ ਮੱਥਾ ਟੇਕਣ ਦੀ, ਨਾ ਉਨ੍ਹਾਂ ਨੂੰ ਬਲੀਆਂ ਚੜ੍ਹਾਉਣ ਦੀ, ਨਾ ਹੀ ਉਨ੍ਹਾਂ ਦੀ ਸੇਵਾ ਜਾਂ ਪੂਜਾ ਕਰਨ ਦੀ ਕੋਈ ਲੋੜ ਹੈ।

36ਪਰ ਯਾਹਵੇਹ, ਜੋ ਤੁਹਾਨੂੰ ਮਹਾਨ ਤਾਕਤ ਅਤੇ ਸ਼ਕਤੀਸ਼ਾਲੀ ਬਾਂਹ ਨਾਲ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ, ਉਹੀ ਹੈ ਜਿਸਦੀ ਤੁਹਾਨੂੰ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਮੱਥਾ ਟੇਕਣਾ ਅਤੇ ਉਸ ਨੂੰ ਬਲੀਆਂ ਚੜ੍ਹਾਉਣਾ।

37ਤੁਹਾਨੂੰ ਉਹਨਾਂ ਫ਼ਰਮਾਨਾਂ ਅਤੇ ਬਿਧੀਆਂ, ਹੁਕਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨ ਵਿੱਚ ਹਮੇਸ਼ਾ ਧਿਆਨ ਰੱਖਣਾ ਚਾਹੀਦਾ ਹੈ ਜੋ ਉਸ ਨੇ ਤੁਹਾਡੇ ਲਈ ਲਿਖੇ ਹਨ। ਨਾਲੇ, ਇਹ ਜ਼ਰੂਰੀ ਨਹੀਂ ਕਿ ਤੁਸੀਂ ਹੋਰ ਦੇਵਤਿਆਂ ਤੋਂ ਡਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.