37ਤੁਹਾਨੂੰ ਉਹਨਾਂ ਫ਼ਰਮਾਨਾਂ ਅਤੇ ਬਿਧੀਆਂ, ਹੁਕਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨ ਵਿੱਚ ਹਮੇਸ਼ਾ ਧਿਆਨ ਰੱਖਣਾ ਚਾਹੀਦਾ ਹੈ ਜੋ ਉਸ ਨੇ ਤੁਹਾਡੇ ਲਈ ਲਿਖੇ ਹਨ। ਨਾਲੇ, ਇਹ ਜ਼ਰੂਰੀ ਨਹੀਂ ਕਿ ਤੁਸੀਂ ਹੋਰ ਦੇਵਤਿਆਂ ਤੋਂ ਡਰੋ।
38ਉਸ ਨੇਮ ਨੂੰ ਨਾ ਭੁੱਲੋ ਜਿਹੜਾ ਮੈਂ ਤੁਹਾਡੇ ਨਾਲ ਕੀਤਾ ਹੈ, ਅਤੇ ਹੋਰ ਦੇਵਤਿਆਂ ਦੀ ਉਪਾਸਨਾ ਨਾ ਕਰੋ।
39ਇਸ ਦੀ ਬਜਾਏ, ਆਪਣੇ ਯਾਹਵੇਹ ਦੀ ਉਪਾਸਨਾ ਕਰੋ ਇਹ ਉਹੀ ਹੈ ਜੋ ਤੁਹਾਨੂੰ ਤੁਹਾਡੇ ਸਾਰੇ ਦੁਸ਼ਮਣਾਂ ਦੇ ਹੱਥੋਂ ਬਚਾਵੇਗਾ।”
40ਪਰ ਉਹਨਾਂ ਨਾ ਸੁਣਿਆ, ਸਗੋਂ ਆਪਣੀਆਂ ਪੁਰਾਣੀਆਂ ਰੀਤਾਂ ਦੇ ਅਨੁਸਾਰ ਚੱਲਦੇ ਰਹੇ।
41ਇਸ ਤਰ੍ਹਾਂ ਉਹ ਲੋਕ ਯਾਹਵੇਹ ਦਾ ਡਰ ਵੀ ਮੰਨਦੇ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਪੂਜਾ ਵੀ ਕਰਦੇ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਹਨਾਂ ਦੇ ਪੁੱਤਰ ਪੋਤਰੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ।