2 ਰਾਜਿਆਂ 17

ਪਰ ਅੱਸ਼ੂਰ ਦੇ ਰਾਜੇ ਨੂੰ ਪਤਾ ਲੱਗਾ ਕਿ ਹੋਸ਼ੇਆ ਇੱਕ ਗੱਦਾਰ ਸੀ, ਕਿਉਂਕਿ ਉਸਨੇ ਮਿਸਰ ਦੇ ਰਾਜੇ ਸੋਆ ਕੋਲ ਦੂਤ ਭੇਜੇ ਸਨ ਅਤੇ ਉਸਨੇ ਹੁਣ ਅੱਸ਼ੂਰ ਦੇ ਰਾਜੇ ਨੂੰ ਟੈਕਸ ਨਹੀਂ ਚੁਕਾਇਆ, ਜਿਵੇਂ ਉਹ ਹਰ ਸਾਲ ਕਰਦਾ ਸੀ। ਇਸ ਲਈ ਸ਼ਾਲਮਾਨੇਸਰ ਨੇ ਉਸਨੂੰ ਫੜ ਲਿਆ ਅਤੇ ਕੈਦ ਵਿੱਚ ਪਾ ਦਿੱਤਾ।

2 Kings 17:4 (UKJV) And the king of Assyria found conspiracy in Hoshea: for he had sent messengers to So king of Egypt, and brought no present to the king of Assyria, as he had done year by year: therefore the king of Assyria shut him up, and bound him in prison.

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ, ਪਰ ਇਸਰਾਏਲ ਦੇ ਰਾਜਿਆਂ ਵਾਂਗ ਨਹੀਂ ਜੋ ਉਸ ਤੋਂ ਪਹਿਲਾਂ ਸਨ।

3ਅੱਸ਼ੂਰ ਦਾ ਰਾਜਾ ਸ਼ਾਲਮਨੇਸਰ ਹੋਸ਼ੇਆ ਉੱਤੇ ਹਮਲਾ ਕਰਨ ਲਈ ਆਇਆ, ਜੋ ਸ਼ਾਲਮਨੇਸਰ ਦਾ ਦਾਸ ਸੀ ਅਤੇ ਉਸ ਨੇ ਉਸ ਨੂੰ ਟੈਕਸ ਵੀ ਦਿੱਤਾ ਸੀ।

4ਪਰ ਅੱਸ਼ੂਰ ਦੇ ਰਾਜੇ ਨੂੰ ਪਤਾ ਲੱਗਾ ਕਿ ਹੋਸ਼ੇਆ ਇੱਕ ਗੱਦਾਰ ਸੀ, ਕਿਉਂਕਿ ਉਸਨੇ ਮਿਸਰ ਦੇ ਰਾਜੇ ਸੋਆ ਕੋਲ ਦੂਤ ਭੇਜੇ ਸਨ ਅਤੇ ਉਸਨੇ ਹੁਣ ਅੱਸ਼ੂਰ ਦੇ ਰਾਜੇ ਨੂੰ ਟੈਕਸ ਨਹੀਂ ਚੁਕਾਇਆ, ਜਿਵੇਂ ਉਹ ਹਰ ਸਾਲ ਕਰਦਾ ਸੀ। ਇਸ ਲਈ ਸ਼ਾਲਮਾਨੇਸਰ ਨੇ ਉਸਨੂੰ ਫੜ ਲਿਆ ਅਤੇ ਕੈਦ ਵਿੱਚ ਪਾ ਦਿੱਤਾ।

5ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਦੇ ਵਿਰੁੱਧ ਕੂਚ ਕੀਤਾ ਅਤੇ ਸਾਮਰਿਯਾ ਦੇ ਵਿਰੁੱਧ ਚੜ੍ਹਾਈ ਕੀਤੀ, ਅਤੇ ਤਿੰਨ ਸਾਲਾਂ ਤੱਕ ਉਸਨੂੰ ਘੇਰਾ ਪਾ ਰੱਖਿਆ।

6ਹੋਸ਼ੇਆ ਦੇ ਨੌਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਨੇ ਸਾਮਰਿਯਾ ਉੱਤੇ ਕਬਜ਼ਾ ਕਰ ਲਿਆ ਅਤੇ ਇਸਰਾਏਲੀਆਂ ਨੂੰ ਅੱਸ਼ੂਰ ਵਿੱਚ ਭੇਜ ਦਿੱਤਾ। ਉਸ ਨੇ ਉਹਨਾਂ ਨੂੰ ਹਲਾਹ ਵਿੱਚ, ਹਾਬੋਰ ਨਦੀ ਦੇ ਕੰਢੇ ਗੋਜ਼ਾਨ ਵਿੱਚ ਅਤੇ ਮਾਦੀਆਂ ਦੇ ਨਗਰਾਂ ਵਿੱਚ ਵਸਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.