2 ਰਾਜਿਆਂ 17

ਇਸਰਾਏਲੀਆਂ ਨੇ ਗੁਪਤ ਰੂਪ ਵਿੱਚ ਆਪਣੇ ਪਰਮੇਸ਼ਵਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਸਹੀ ਨਹੀਂ ਸਨ। ਪਹਿਰੇਦਾਰਾਂ ਤੋਂ ਲੈ ਕੇ ਕਿਲਾਬੰਦ ਸ਼ਹਿਰ ਥੱਕ ਕੇ ਉਹਨਾਂ ਨੇ ਆਪਣੇ ਸਾਰੇ ਕਸਬਿਆਂ ਵਿੱਚ ਉੱਚੇ ਸਥਾਨ ਬਣਾਏ।

2 Kings 17:9 (UKJV) And the children of Israel did secretly those things that were not right against the LORD their God, and they built them high places in all their cities, from the tower of the watchmen to the fenced city.

7ਇਹ ਸਭ ਕੁਝ ਇਸ ਲਈ ਵਾਪਰਿਆ ਕਿਉਂਕਿ ਇਸਰਾਏਲੀਆਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਵਿਰੁੱਧ ਪਾਪ ਕੀਤਾ ਸੀ, ਜਿਸ ਨੇ ਉਹਨਾਂ ਨੂੰ ਮਿਸਰ ਦੇ ਰਾਜੇ ਫ਼ਿਰਾਊਨ ਦੇ ਰਾਜ ਵਿੱਚੋਂ ਬਾਹਰ ਕੱਢਿਆ ਸੀ। ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ

8ਅਤੇ ਉਹਨਾਂ ਕੌਮਾਂ ਦੇ ਰੀਤੀ ਰਿਵਾਜਾਂ ਦੀ ਪਾਲਣਾ ਕਰਦੇ ਸਨ ਜਿਨ੍ਹਾਂ ਨੂੰ ਯਾਹਵੇਹ ਨੇ ਉਹਨਾਂ ਤੋਂ ਪਹਿਲਾਂ ਕੱਢ ਦਿੱਤਾ ਸੀ, ਅਤੇ ਨਾਲ ਹੀ ਉਹਨਾਂ ਰੀਤਾਂ ਦੀ ਪਾਲਣਾ ਕੀਤੀ ਜੋ ਇਸਰਾਏਲ ਦੇ ਰਾਜਿਆਂ ਨੇ ਸ਼ੁਰੂ ਕੀਤੀਆਂ ਸਨ।

9ਇਸਰਾਏਲੀਆਂ ਨੇ ਗੁਪਤ ਰੂਪ ਵਿੱਚ ਆਪਣੇ ਪਰਮੇਸ਼ਵਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਸਹੀ ਨਹੀਂ ਸਨ। ਪਹਿਰੇਦਾਰਾਂ ਤੋਂ ਲੈ ਕੇ ਕਿਲਾਬੰਦ ਸ਼ਹਿਰ ਥੱਕ ਕੇ ਉਹਨਾਂ ਨੇ ਆਪਣੇ ਸਾਰੇ ਕਸਬਿਆਂ ਵਿੱਚ ਉੱਚੇ ਸਥਾਨ ਬਣਾਏ।

10ਉਹਨਾਂ ਨੇ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਪਵਿੱਤਰ ਪੱਥਰ ਅਤੇ ਅਸ਼ੇਰਾਹ ਦੇ ਥੰਮ੍ਹ ਖੜੇ ਕੀਤੇ।

11ਉਹਨਾਂ ਨੇ ਹਰ ਉੱਚੇ ਸਥਾਨ ਤੇ ਧੂਪ ਧੁਖਾਈ, ਜਿਵੇਂ ਕਿ ਉਹਨਾਂ ਕੌਮਾਂ ਨੂੰ ਜਿਨ੍ਹਾਂ ਨੂੰ ਯਾਹਵੇਹ ਨੇ ਉਹਨਾਂ ਤੋਂ ਪਹਿਲਾਂ ਕੱਢ ਦਿੱਤਾ ਸੀ। ਉਹਨਾਂ ਨੇ ਭੈੜੇ ਕੰਮ ਕੀਤੇ ਜਿਨ੍ਹਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.