2 ਰਾਜਿਆਂ 18

ਤਿੰਨ ਸਾਲਾਂ ਦੇ ਅੰਤ ਵਿੱਚ ਅੱਸ਼ੂਰੀਆਂ ਨੇ ਇਸਨੂੰ ਲੈ ਲਿਆ। ਇਵੇਂ ਸਾਮਰਿਯਾ ਉੱਤੇ ਹਿਜ਼ਕੀਯਾਹ ਦੇ ਛੇਵੇਂ ਸਾਲ ਵਿੱਚ ਜੋ ਇਸਰਾਏਲ ਦੇ ਪਾਤਸ਼ਾਹ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਉੱਤੇ ਕਬਜ਼ਾ ਕਰ ਲਿਆ ਗਿਆ।

2 Kings 18:10 (UKJV) And at the end of three years they took it: even in the sixth year of Hezekiah, that is in the ninth year of Hoshea king of Israel, Samaria was taken.

8ਪਹਿਰੇਦਾਰਾਂ ਦੇ ਬੁਰਜ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਉਸਨੇ ਗਾਜ਼ਾ ਅਤੇ ਇਸਦੇ ਖੇਤਰ ਤੱਕ ਫ਼ਲਿਸਤੀਆਂ ਨੂੰ ਹਰਾਇਆ।

9ਰਾਜਾ ਹਿਜ਼ਕੀਯਾਹ ਦੇ ਚੌਥੇ ਸਾਲ ਵਿੱਚ, ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਸਾਲ ਸੀ, ਅੱਸ਼ੂਰ ਦੇ ਰਾਜਾ ਸ਼ਾਲਮਨੇਸਰ ਨੇ ਸਾਮਰਿਯਾ ਦੇ ਵਿਰੁੱਧ ਚੜ੍ਹਾਈ ਕੀਤੀ ਅਤੇ ਉਸ ਨੂੰ ਘੇਰਾ ਪਾ ਲਿਆ।

10ਤਿੰਨ ਸਾਲਾਂ ਦੇ ਅੰਤ ਵਿੱਚ ਅੱਸ਼ੂਰੀਆਂ ਨੇ ਇਸਨੂੰ ਲੈ ਲਿਆ। ਇਵੇਂ ਸਾਮਰਿਯਾ ਉੱਤੇ ਹਿਜ਼ਕੀਯਾਹ ਦੇ ਛੇਵੇਂ ਸਾਲ ਵਿੱਚ ਜੋ ਇਸਰਾਏਲ ਦੇ ਪਾਤਸ਼ਾਹ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਉੱਤੇ ਕਬਜ਼ਾ ਕਰ ਲਿਆ ਗਿਆ।

11ਅੱਸ਼ੂਰ ਦੇ ਰਾਜਾ ਇਸਰਾਏਲੀਆਂ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਾਹ ਵਿੱਚ, ਹਾਬੋਰ ਨਦੀ ਦੇ ਕੰਢੇ ਗੋਜ਼ਾਨ ਵਿੱਚ ਅਤੇ ਮਾਦੀਆਂ ਦੇ ਕਸਬਿਆਂ ਵਿੱਚ ਵਸਾਇਆ।

12ਇਹ ਇਸ ਲਈ ਵਾਪਰਿਆ ਕਿਉਂਕਿ ਉਹਨਾਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਸੀ, ਪਰ ਉਹ ਸਭ ਜੋ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਹੁਕਮ ਦਿੱਤਾ ਸੀ, ਉਸਦੇ ਨੇਮ ਦੀ ਉਲੰਘਣਾ ਕੀਤੀ ਸੀ। ਉਹਨਾਂ ਨੇ ਨਾ ਤਾਂ ਹੁਕਮ ਸੁਣੇ ਅਤੇ ਨਾ ਹੀ ਉਹਨਾਂ ਦੀ ਪਾਲਣਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.