2 ਰਾਜਿਆਂ 18

ਇਹ ਇਸ ਲਈ ਵਾਪਰਿਆ ਕਿਉਂਕਿ ਉਹਨਾਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਸੀ, ਪਰ ਉਹ ਸਭ ਜੋ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਹੁਕਮ ਦਿੱਤਾ ਸੀ, ਉਸਦੇ ਨੇਮ ਦੀ ਉਲੰਘਣਾ ਕੀਤੀ ਸੀ। ਉਹਨਾਂ ਨੇ ਨਾ ਤਾਂ ਹੁਕਮ ਸੁਣੇ ਅਤੇ ਨਾ ਹੀ ਉਹਨਾਂ ਦੀ ਪਾਲਣਾ ਕੀਤੀ।

2 Kings 18:12 (UKJV) Because they obeyed not the voice of the LORD their God, but transgressed his covenant, and all that Moses the servant of the LORD commanded, and would not hear them, nor do them.

10ਤਿੰਨ ਸਾਲਾਂ ਦੇ ਅੰਤ ਵਿੱਚ ਅੱਸ਼ੂਰੀਆਂ ਨੇ ਇਸਨੂੰ ਲੈ ਲਿਆ। ਇਵੇਂ ਸਾਮਰਿਯਾ ਉੱਤੇ ਹਿਜ਼ਕੀਯਾਹ ਦੇ ਛੇਵੇਂ ਸਾਲ ਵਿੱਚ ਜੋ ਇਸਰਾਏਲ ਦੇ ਪਾਤਸ਼ਾਹ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਉੱਤੇ ਕਬਜ਼ਾ ਕਰ ਲਿਆ ਗਿਆ।

11ਅੱਸ਼ੂਰ ਦੇ ਰਾਜਾ ਇਸਰਾਏਲੀਆਂ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਾਹ ਵਿੱਚ, ਹਾਬੋਰ ਨਦੀ ਦੇ ਕੰਢੇ ਗੋਜ਼ਾਨ ਵਿੱਚ ਅਤੇ ਮਾਦੀਆਂ ਦੇ ਕਸਬਿਆਂ ਵਿੱਚ ਵਸਾਇਆ।

12ਇਹ ਇਸ ਲਈ ਵਾਪਰਿਆ ਕਿਉਂਕਿ ਉਹਨਾਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਸੀ, ਪਰ ਉਹ ਸਭ ਜੋ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਹੁਕਮ ਦਿੱਤਾ ਸੀ, ਉਸਦੇ ਨੇਮ ਦੀ ਉਲੰਘਣਾ ਕੀਤੀ ਸੀ। ਉਹਨਾਂ ਨੇ ਨਾ ਤਾਂ ਹੁਕਮ ਸੁਣੇ ਅਤੇ ਨਾ ਹੀ ਉਹਨਾਂ ਦੀ ਪਾਲਣਾ ਕੀਤੀ।

13ਰਾਜਾ ਹਿਜ਼ਕੀਯਾਹ ਦੇ ਰਾਜ ਦੇ ਚੌਦਵੇਂ ਸਾਲ ਵਿੱਚ, ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ।

14ਇਸ ਲਈ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜੇ ਨੂੰ ਲਾਕੀਸ਼ ਵਿੱਚ ਇਹ ਸੰਦੇਸ਼ ਭੇਜਿਆ: “ਮੈਂ ਗਲਤ ਕੀਤਾ ਹੈ। ਮੇਰੇ ਕੋਲੋਂ ਹਟ ਜਾਓ, ਅਤੇ ਜੋ ਵੀ ਤੁਸੀਂ ਮੇਰੇ ਤੋਂ ਮੰਗੋਂਗੇ ਮੈਂ ਉਸ ਤਰ੍ਹਾਂ ਹੀ ਕਰਾਂਗਾ।” ਅੱਸ਼ੂਰ ਦੇ ਰਾਜੇ ਨੇ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਤੋਂ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.