11ਅੱਸ਼ੂਰ ਦੇ ਰਾਜਾ ਇਸਰਾਏਲੀਆਂ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਾਹ ਵਿੱਚ, ਹਾਬੋਰ ਨਦੀ ਦੇ ਕੰਢੇ ਗੋਜ਼ਾਨ ਵਿੱਚ ਅਤੇ ਮਾਦੀਆਂ ਦੇ ਕਸਬਿਆਂ ਵਿੱਚ ਵਸਾਇਆ।
12ਇਹ ਇਸ ਲਈ ਵਾਪਰਿਆ ਕਿਉਂਕਿ ਉਹਨਾਂ ਨੇ ਯਾਹਵੇਹ ਆਪਣੇ ਪਰਮੇਸ਼ਵਰ ਦਾ ਹੁਕਮ ਨਹੀਂ ਮੰਨਿਆ ਸੀ, ਪਰ ਉਹ ਸਭ ਜੋ ਯਾਹਵੇਹ ਦੇ ਸੇਵਕ ਮੋਸ਼ੇਹ ਨੇ ਹੁਕਮ ਦਿੱਤਾ ਸੀ, ਉਸਦੇ ਨੇਮ ਦੀ ਉਲੰਘਣਾ ਕੀਤੀ ਸੀ। ਉਹਨਾਂ ਨੇ ਨਾ ਤਾਂ ਹੁਕਮ ਸੁਣੇ ਅਤੇ ਨਾ ਹੀ ਉਹਨਾਂ ਦੀ ਪਾਲਣਾ ਕੀਤੀ।
13ਰਾਜਾ ਹਿਜ਼ਕੀਯਾਹ ਦੇ ਰਾਜ ਦੇ ਚੌਦਵੇਂ ਸਾਲ ਵਿੱਚ, ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ।
14ਇਸ ਲਈ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜੇ ਨੂੰ ਲਾਕੀਸ਼ ਵਿੱਚ ਇਹ ਸੰਦੇਸ਼ ਭੇਜਿਆ: “ਮੈਂ ਗਲਤ ਕੀਤਾ ਹੈ। ਮੇਰੇ ਕੋਲੋਂ ਹਟ ਜਾਓ, ਅਤੇ ਜੋ ਵੀ ਤੁਸੀਂ ਮੇਰੇ ਤੋਂ ਮੰਗੋਂਗੇ ਮੈਂ ਉਸ ਤਰ੍ਹਾਂ ਹੀ ਕਰਾਂਗਾ।” ਅੱਸ਼ੂਰ ਦੇ ਰਾਜੇ ਨੇ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਤੋਂ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਦਿੱਤਾ।
15ਇਸ ਲਈ ਹਿਜ਼ਕੀਯਾਹ ਨੇ ਉਸਨੂੰ ਉਹ ਸਾਰੀ ਚਾਂਦੀ ਦੇ ਦਿੱਤੀ ਜੋ ਯਾਹਵੇਹ ਦੇ ਭਵਨ ਵਿੱਚ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨਿਆਂ ਵਿੱਚ ਪਾਈ ਗਈ ਸੀ।