2 ਰਾਜਿਆਂ 18

ਤੂੰ ਕਹਿੰਦਾ ਹੈ ਕਿ ਤੇਰੇ ਕੋਲ ਯੁੱਧ ਲਈ ਸਲਾਹ ਅਤੇ ਤਾਕਤ ਹੈ ਪਰ ਤੂੰ ਸਿਰਫ ਖਾਲੀ ਸ਼ਬਦ ਬੋਲਦਾ ਹੈ। ਤੂੰ ਕਿਸ ਉੱਤੇ ਨਿਰਭਰ ਹੈ, ਜੋ ਤੂੰ ਮੇਰੇ ਵਿਰੁੱਧ ਬਗਾਵਤ ਕਰ ਰਿਹਾ ਹੈ?

2 Kings 18:20 (UKJV) You says, (but they are but vain words,) I have counsel and strength for the war. Now on whom do you trust, that you rebel against me?

18ਉਹਨਾਂ ਨੇ ਰਾਜੇ ਨੂੰ ਬੁਲਾਇਆ; ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ, ਜੋ ਲਿਖਾਰੀ ਸੀ, ਉਹਨਾਂ ਕੋਲ ਬਾਹਰ ਆਏ।

19ਮੈਦਾਨ ਦੇ ਸੈਨਾਪਤੀ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ: “ ‘ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਤੂੰ ਕਿਸ ਗੱਲ ਉੱਤੇ ਭਰੋਸਾ ਰੱਖੀ ਬੈਠਾ ਹੈ?

20ਤੂੰ ਕਹਿੰਦਾ ਹੈ ਕਿ ਤੇਰੇ ਕੋਲ ਯੁੱਧ ਲਈ ਸਲਾਹ ਅਤੇ ਤਾਕਤ ਹੈ ਪਰ ਤੂੰ ਸਿਰਫ ਖਾਲੀ ਸ਼ਬਦ ਬੋਲਦਾ ਹੈ। ਤੂੰ ਕਿਸ ਉੱਤੇ ਨਿਰਭਰ ਹੈ, ਜੋ ਤੂੰ ਮੇਰੇ ਵਿਰੁੱਧ ਬਗਾਵਤ ਕਰ ਰਿਹਾ ਹੈ?

21ਵੇਖ, ਮੈਂ ਜਾਣਦਾ ਹਾਂ ਕਿ ਤੂੰ ਮਿਸਰ ਉੱਤੇ ਨਿਰਭਰ ਹੈ, ਮਿਸਰ ਦਾ ਰਾਜਾ ਫ਼ਿਰਾਊਨ ਉਹਨਾਂ ਸਾਰਿਆਂ ਲਈ ਜੋ ਉਸ ਉੱਤੇ ਨਿਰਭਰ ਹਨ, ਇੱਕ ਕਾਨੇ ਦੀ ਤਰ੍ਹਾਂ ਹੈ ਜੇ ਕੋਈ ਮਨੁੱਖ ਉਸਨੂੰ ਢਾਸਣਾ ਲਾਵੇ ਤਾਂ ਉਹ ਉਸਦੇ ਹੱਥ ਵਿੱਚ ਖੁੱਭ ਕੇ ਉਸਨੂੰ ਪਾੜ ਦੇਵੇ!

22ਪਰ ਜੇ ਤੁਸੀਂ ਮੈਨੂੰ ਆਖੋ, “ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਉੱਤੇ ਨਿਰਭਰ ਹਾਂ” ਕੀ ਉਹ ਉਹੀ ਨਹੀਂ ਹੈ ਜਿਸ ਦੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਦਿੱਤਾ, ਯਹੂਦਾਹ ਅਤੇ ਯੇਰੂਸ਼ਲੇਮ ਨੂੰ ਕਿਹਾ, “ਤੁਹਾਨੂੰ ਯੇਰੂਸ਼ਲੇਮ ਵਿੱਚ ਇਸ ਜਗਵੇਦੀ ਦੇ ਅੱਗੇ ਮੱਥਾ ਟੇਕਣਾ ਚਾਹੀਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.