21ਵੇਖ, ਮੈਂ ਜਾਣਦਾ ਹਾਂ ਕਿ ਤੂੰ ਮਿਸਰ ਉੱਤੇ ਨਿਰਭਰ ਹੈ, ਮਿਸਰ ਦਾ ਰਾਜਾ ਫ਼ਿਰਾਊਨ ਉਹਨਾਂ ਸਾਰਿਆਂ ਲਈ ਜੋ ਉਸ ਉੱਤੇ ਨਿਰਭਰ ਹਨ, ਇੱਕ ਕਾਨੇ ਦੀ ਤਰ੍ਹਾਂ ਹੈ ਜੇ ਕੋਈ ਮਨੁੱਖ ਉਸਨੂੰ ਢਾਸਣਾ ਲਾਵੇ ਤਾਂ ਉਹ ਉਸਦੇ ਹੱਥ ਵਿੱਚ ਖੁੱਭ ਕੇ ਉਸਨੂੰ ਪਾੜ ਦੇਵੇ!
22ਪਰ ਜੇ ਤੁਸੀਂ ਮੈਨੂੰ ਆਖੋ, “ਅਸੀਂ ਆਪਣੇ ਯਾਹਵੇਹ ਪਰਮੇਸ਼ਵਰ ਉੱਤੇ ਨਿਰਭਰ ਹਾਂ” ਕੀ ਉਹ ਉਹੀ ਨਹੀਂ ਹੈ ਜਿਸ ਦੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਦਿੱਤਾ, ਯਹੂਦਾਹ ਅਤੇ ਯੇਰੂਸ਼ਲੇਮ ਨੂੰ ਕਿਹਾ, “ਤੁਹਾਨੂੰ ਯੇਰੂਸ਼ਲੇਮ ਵਿੱਚ ਇਸ ਜਗਵੇਦੀ ਦੇ ਅੱਗੇ ਮੱਥਾ ਟੇਕਣਾ ਚਾਹੀਦਾ ਹੈ?”
23“ ‘ਹੁਣ ਆ, ਮੇਰੇ ਮਾਲਕ ਅੱਸ਼ੂਰ ਦਾ ਰਾਜੇ ਨਾਲ ਸਮਝੌਤਾ ਕਰ। ਮੈਂ ਤੁਹਾਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੋ ਤੁਸੀਂ ਉਹਨਾਂ ਤੇ ਸਵਾਰ ਬਿਠਾ ਸਕੋ!
24ਤੂੰ ਮੇਰੇ ਸੁਆਮੀ ਦੇ ਸਭ ਤੋਂ ਛੋਟੇ ਹਾਕਮਾਂ ਵਿੱਚੋਂ ਇੱਕ ਅਧਿਕਾਰੀ ਨੂੰ ਕਿਵੇਂ ਦੂਰ ਕਰ ਸਕਦਾ ਹੈ, ਭਾਵੇਂ ਤੂੰ ਰਥਾਂ ਅਤੇ ਘੋੜ ਸਵਾਰਾਂ ਲਈ ਮਿਸਰ ਉੱਤੇ ਨਿਰਭਰ ਹੈ?
25ਇਸ ਤੋਂ ਇਲਾਵਾ, ਕੀ ਮੈਂ ਯਾਹਵੇਹ ਤੋਂ ਬਿਨਾਂ ਇਸ ਜਗ੍ਹਾ ਤੇ ਹਮਲਾ ਕਰਨ ਅਤੇ ਤਬਾਹ ਕਰਨ ਆਇਆ ਹਾਂ? ਯਾਹਵੇਹ ਨੇ ਆਪ ਮੈਨੂੰ ਇਸ ਦੇਸ਼ ਦੇ ਵਿਰੁੱਧ ਚੜ੍ਹਾਈ ਕਰਨ ਅਤੇ ਇਸਨੂੰ ਤਬਾਹ ਕਰਨ ਲਈ ਕਿਹਾ ਹੈ।’ ”