2 ਰਾਜਿਆਂ 18

ਇਸ ਤੋਂ ਇਲਾਵਾ, ਕੀ ਮੈਂ ਯਾਹਵੇਹ ਤੋਂ ਬਿਨਾਂ ਇਸ ਜਗ੍ਹਾ ਤੇ ਹਮਲਾ ਕਰਨ ਅਤੇ ਤਬਾਹ ਕਰਨ ਆਇਆ ਹਾਂ? ਯਾਹਵੇਹ ਨੇ ਆਪ ਮੈਨੂੰ ਇਸ ਦੇਸ਼ ਦੇ ਵਿਰੁੱਧ ਚੜ੍ਹਾਈ ਕਰਨ ਅਤੇ ਇਸਨੂੰ ਤਬਾਹ ਕਰਨ ਲਈ ਕਿਹਾ ਹੈ।’ ”

2 Kings 18:25 (UKJV) Am I now come up without the LORD against this place to destroy it? The LORD said to me, Go up against this land, and destroy it.

23“ ‘ਹੁਣ ਆ, ਮੇਰੇ ਮਾਲਕ ਅੱਸ਼ੂਰ ਦਾ ਰਾਜੇ ਨਾਲ ਸਮਝੌਤਾ ਕਰ। ਮੈਂ ਤੁਹਾਨੂੰ ਦੋ ਹਜ਼ਾਰ ਘੋੜੇ ਦਿਆਂਗਾ ਜੋ ਤੁਸੀਂ ਉਹਨਾਂ ਤੇ ਸਵਾਰ ਬਿਠਾ ਸਕੋ!

24ਤੂੰ ਮੇਰੇ ਸੁਆਮੀ ਦੇ ਸਭ ਤੋਂ ਛੋਟੇ ਹਾਕਮਾਂ ਵਿੱਚੋਂ ਇੱਕ ਅਧਿਕਾਰੀ ਨੂੰ ਕਿਵੇਂ ਦੂਰ ਕਰ ਸਕਦਾ ਹੈ, ਭਾਵੇਂ ਤੂੰ ਰਥਾਂ ਅਤੇ ਘੋੜ ਸਵਾਰਾਂ ਲਈ ਮਿਸਰ ਉੱਤੇ ਨਿਰਭਰ ਹੈ?

25ਇਸ ਤੋਂ ਇਲਾਵਾ, ਕੀ ਮੈਂ ਯਾਹਵੇਹ ਤੋਂ ਬਿਨਾਂ ਇਸ ਜਗ੍ਹਾ ਤੇ ਹਮਲਾ ਕਰਨ ਅਤੇ ਤਬਾਹ ਕਰਨ ਆਇਆ ਹਾਂ? ਯਾਹਵੇਹ ਨੇ ਆਪ ਮੈਨੂੰ ਇਸ ਦੇਸ਼ ਦੇ ਵਿਰੁੱਧ ਚੜ੍ਹਾਈ ਕਰਨ ਅਤੇ ਇਸਨੂੰ ਤਬਾਹ ਕਰਨ ਲਈ ਕਿਹਾ ਹੈ।’ ”

26ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਅਤੇ ਸ਼ਬਨਾ ਅਤੇ ਯੋਆਹ ਨੇ ਸੈਨਾਪਤੀ ਨੂੰ ਆਖਿਆ, “ਕਿਰਪਾ ਕਰਕੇ ਆਪਣੇ ਸੇਵਕਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂਕਿ ਅਸੀਂ ਇਸਨੂੰ ਸਮਝਦੇ ਹਾਂ। ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।”

27ਪਰ ਸੈਨਾਪਤੀ ਨੇ ਉੱਤਰ ਦਿੱਤਾ, “ਕੀ ਮੇਰੇ ਮਾਲਕ ਨੇ ਮੈਨੂੰ ਇਹ ਗੱਲਾਂ ਸਿਰਫ ਤੁਹਾਡੇ ਲਈ ਅਤੇ ਤੁਹਾਡੇ ਮਾਲਕ ਨੂੰ ਕਹਿਣ ਲਈ ਭੇਜਿਆ ਸੀ ਅਤੇ ਇਨ੍ਹਾਂ ਸ਼ਹਿਰਪਨਾਹ ਉੱਤੇ ਬੈਠੇ ਲੋਕਾਂ ਨੂੰ ਨਹੀਂ, ਜਿਨ੍ਹਾਂ ਨੂੰ ਤੁਹਾਡੇ ਨਾਲ, ਆਪਣਾ ਹੀ ਮਲ-ਮੂਤਰ ਖਾਣਾ ਅਤੇ ਪੀਣਾ ਪਵੇਗਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.