2 ਰਾਜਿਆਂ 18

ਰਾਜਾ ਇਹ ਆਖਦਾ ਹੈ, ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ। ਉਹ ਤੁਹਾਨੂੰ ਮੇਰੇ ਹੱਥੋਂ ਬਚਾ ਨਹੀਂ ਸਕਦਾ।

2 Kings 18:29 (UKJV) Thus says the king, Let not Hezekiah deceive you: for he shall not be able to deliver you out of his hand:

27ਪਰ ਸੈਨਾਪਤੀ ਨੇ ਉੱਤਰ ਦਿੱਤਾ, “ਕੀ ਮੇਰੇ ਮਾਲਕ ਨੇ ਮੈਨੂੰ ਇਹ ਗੱਲਾਂ ਸਿਰਫ ਤੁਹਾਡੇ ਲਈ ਅਤੇ ਤੁਹਾਡੇ ਮਾਲਕ ਨੂੰ ਕਹਿਣ ਲਈ ਭੇਜਿਆ ਸੀ ਅਤੇ ਇਨ੍ਹਾਂ ਸ਼ਹਿਰਪਨਾਹ ਉੱਤੇ ਬੈਠੇ ਲੋਕਾਂ ਨੂੰ ਨਹੀਂ, ਜਿਨ੍ਹਾਂ ਨੂੰ ਤੁਹਾਡੇ ਨਾਲ, ਆਪਣਾ ਹੀ ਮਲ-ਮੂਤਰ ਖਾਣਾ ਅਤੇ ਪੀਣਾ ਪਵੇਗਾ?”

28ਤਦ ਸੈਨਾਪਤੀ ਨੇ ਖੜ੍ਹਾ ਹੋ ਕੇ ਇਬਰਾਨੀ ਭਾਸ਼ਾ ਵਿੱਚ ਪੁਕਾਰਿਆ, “ਅੱਸ਼ੂਰ ਦੇ ਮਹਾਨ ਰਾਜੇ ਦੀਆਂ ਗੱਲਾਂ ਸੁਣੋ!

29ਰਾਜਾ ਇਹ ਆਖਦਾ ਹੈ, ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ। ਉਹ ਤੁਹਾਨੂੰ ਮੇਰੇ ਹੱਥੋਂ ਬਚਾ ਨਹੀਂ ਸਕਦਾ।

30ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

31“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.