2 ਰਾਜਿਆਂ 18

ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।

2 Kings 18:3 (UKJV) And he did that which was right in the sight of the LORD, according to all that David his father did.

1ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ, ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਰਾਜ ਕਰਨ ਲੱਗਾ।

2ਜਦੋਂ ਉਹ ਪਾਤਸ਼ਾਹ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।

3ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।

4ਉਸਨੇ ਉੱਚੀਆਂ ਥਾਵਾਂ ਨੂੰ ਹਟਾ ਦਿੱਤਾ, ਪੱਥਰਾਂ ਨੂੰ ਤੋੜ ਦਿੱਤਾ ਅਤੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਢਾਹ ਦਿੱਤਾ। ਉਸ ਨੇ ਮੋਸ਼ੇਹ ਦੇ ਪਿੱਤਲ ਦੇ ਸੱਪ ਨੂੰ ਟੁਕੜੇ-ਟੁਕੜੇ ਕਰ ਦਿੱਤਾ, ਕਿਉਂਕਿ ਉਸ ਸਮੇਂ ਤੱਕ ਇਸਰਾਏਲੀ ਇਸ ਲਈ ਧੂਪ ਧੁਖਾਉਂਦੇ ਰਹੇ ਸਨ। (ਇਸ ਨੂੰ ਨੇਹੁਸ਼ਤਾਨ ਕਿਹਾ ਜਾਂਦਾ ਸੀ।)

5ਹਿਜ਼ਕੀਯਾਹ ਨੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਉੱਤੇ ਭਰੋਸਾ ਰੱਖਿਆ। ਯਹੂਦਾਹ ਦੇ ਸਾਰੇ ਰਾਜਿਆਂ ਵਿੱਚ ਉਸ ਵਰਗਾ ਕੋਈ ਨਹੀਂ ਸੀ, ਨਾ ਉਸ ਤੋਂ ਪਹਿਲਾਂ, ਨਾ ਉਸ ਤੋਂ ਬਾਅਦ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.