2 ਰਾਜਿਆਂ 18

“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

2 Kings 18:31 (UKJV) Hearken not to Hezekiah: for thus says the king of Assyria, Make an agreement with me by a present, and come out to me, and then eat all of you every man of his own vine, and every one of his fig tree, and drink all of you every one the waters of his cistern:

29ਰਾਜਾ ਇਹ ਆਖਦਾ ਹੈ, ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ। ਉਹ ਤੁਹਾਨੂੰ ਮੇਰੇ ਹੱਥੋਂ ਬਚਾ ਨਹੀਂ ਸਕਦਾ।

30ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

31“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

32ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਦਾ ਦੇਸ਼ ਅਤੇ ਅੰਗੂਰੀ ਬਾਗ, ਜ਼ੈਤੂਨ ਦੇ ਰੁੱਖਾਂ ਅਤੇ ਸ਼ਹਿਦ ਦੀ ਧਰਤੀ ਦਾ ਦੇਸ਼। ਜ਼ਿੰਦਗੀ ਨੂੰ ਚੁਣੋ ਨਾ ਕਿ ਮੌਤ ਨੂੰ! “ਹਿਜ਼ਕੀਯਾਹ ਦੀ ਗੱਲ ਨਾ ਸੁਣੋ, ਕਿਉਂਕਿ ਉਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਕਰ ਰਿਹਾ ਹੈ ਕਿ, ‘ਯਾਹਵੇਹ ਸਾਨੂੰ ਬਚਾਵੇਗਾ।’

33ਕੀ ਕਿਸੇ ਕੌਮ ਦੇ ਦੇਵਤੇ ਨੇ ਕਦੇ ਆਪਣੀ ਧਰਤੀ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਈ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.