2 ਰਾਜਿਆਂ 18

ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਦਾ ਦੇਸ਼ ਅਤੇ ਅੰਗੂਰੀ ਬਾਗ, ਜ਼ੈਤੂਨ ਦੇ ਰੁੱਖਾਂ ਅਤੇ ਸ਼ਹਿਦ ਦੀ ਧਰਤੀ ਦਾ ਦੇਸ਼। ਜ਼ਿੰਦਗੀ ਨੂੰ ਚੁਣੋ ਨਾ ਕਿ ਮੌਤ ਨੂੰ! “ਹਿਜ਼ਕੀਯਾਹ ਦੀ ਗੱਲ ਨਾ ਸੁਣੋ, ਕਿਉਂਕਿ ਉਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਕਰ ਰਿਹਾ ਹੈ ਕਿ, ‘ਯਾਹਵੇਹ ਸਾਨੂੰ ਬਚਾਵੇਗਾ।’

2 Kings 18:32 (UKJV) Until I come and take you away to a land like your own land, a land of corn and wine, a land of bread and vineyards, a land of oil olive and of honey, that all of you may live, and not die: and hearken not unto Hezekiah, when he persuades you, saying, The LORD will deliver us.

30ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਾਹਵੇਹ ਉੱਤੇ ਤੁਹਾਡਾ ਭਰੋਸਾ ਕਰਾਵੇ, ‘ਕਿ ਯਾਹਵੇਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।’

31“ਹਿਜ਼ਕੀਯਾਹ ਦੀ ਗੱਲ ਨਾ ਸੁਣੋ। ਅੱਸ਼ੂਰ ਦਾ ਰਾਜਾ ਇਹ ਆਖਦਾ ਹੈ: ਮੇਰੇ ਨਾਲ ਸੁਲ੍ਹਾ ਕਰੋ ਅਤੇ ਮੇਰੇ ਕੋਲ ਬਾਹਰ ਆ ਜਾਓ। ਤਦ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਅੰਗੂਰੀ ਵੇਲ ਅਤੇ ਹੰਜੀਰ ਦੇ ਰੁੱਖ ਦਾ ਫਲ ਖਾਵੇਗਾ ਅਤੇ ਆਪਣੇ ਹੀ ਟੋਏ ਵਿੱਚੋਂ ਪਾਣੀ ਪੀਵੇਗਾ,

32ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਦਾ ਦੇਸ਼ ਅਤੇ ਅੰਗੂਰੀ ਬਾਗ, ਜ਼ੈਤੂਨ ਦੇ ਰੁੱਖਾਂ ਅਤੇ ਸ਼ਹਿਦ ਦੀ ਧਰਤੀ ਦਾ ਦੇਸ਼। ਜ਼ਿੰਦਗੀ ਨੂੰ ਚੁਣੋ ਨਾ ਕਿ ਮੌਤ ਨੂੰ! “ਹਿਜ਼ਕੀਯਾਹ ਦੀ ਗੱਲ ਨਾ ਸੁਣੋ, ਕਿਉਂਕਿ ਉਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਕਰ ਰਿਹਾ ਹੈ ਕਿ, ‘ਯਾਹਵੇਹ ਸਾਨੂੰ ਬਚਾਵੇਗਾ।’

33ਕੀ ਕਿਸੇ ਕੌਮ ਦੇ ਦੇਵਤੇ ਨੇ ਕਦੇ ਆਪਣੀ ਧਰਤੀ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਈ ਹੈ?

34ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.