32ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਦਾਖਰਸ ਦਾ ਦੇਸ, ਰੋਟੀ ਦਾ ਦੇਸ਼ ਅਤੇ ਅੰਗੂਰੀ ਬਾਗ, ਜ਼ੈਤੂਨ ਦੇ ਰੁੱਖਾਂ ਅਤੇ ਸ਼ਹਿਦ ਦੀ ਧਰਤੀ ਦਾ ਦੇਸ਼। ਜ਼ਿੰਦਗੀ ਨੂੰ ਚੁਣੋ ਨਾ ਕਿ ਮੌਤ ਨੂੰ! “ਹਿਜ਼ਕੀਯਾਹ ਦੀ ਗੱਲ ਨਾ ਸੁਣੋ, ਕਿਉਂਕਿ ਉਹ ਤੁਹਾਨੂੰ ਇਹ ਕਹਿ ਕੇ ਗੁਮਰਾਹ ਕਰ ਰਿਹਾ ਹੈ ਕਿ, ‘ਯਾਹਵੇਹ ਸਾਨੂੰ ਬਚਾਵੇਗਾ।’
33ਕੀ ਕਿਸੇ ਕੌਮ ਦੇ ਦੇਵਤੇ ਨੇ ਕਦੇ ਆਪਣੀ ਧਰਤੀ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਈ ਹੈ?
34ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ ਹੈ?
35ਇਨ੍ਹਾਂ ਦੇਸ਼ਾਂ ਦੇ ਸਾਰੇ ਦੇਵਤਿਆਂ ਵਿੱਚੋਂ ਕੌਣ ਆਪਣੀ ਧਰਤੀ ਨੂੰ ਮੇਰੇ ਤੋਂ ਬਚਾ ਸਕਿਆ ਹੈ? ਤਾਂ ਫਿਰ ਯਾਹਵੇਹ ਯੇਰੂਸ਼ਲੇਮ ਨੂੰ ਮੇਰੇ ਹੱਥੋਂ ਕਿਵੇਂ ਛੁਡਾ ਸਕਦਾ ਹੈ?”
36ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ, “ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।”